Punjab

ਕੱਲ੍ਹ ਜੇਲ੍ਹ ਤੋਂ ਬਾਹਰ ਆਉਣਗੇ ਬਲਵੰਤ ਸਿੰਘ ਰਾਜੋਆਣਾ

ਚੰਡੀਗੜ੍ਹ : ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਟ ਮਿਲੀ ਹੈ। ਭਾਈ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਲੁਧਿਆਣਾ ਦੇ ਪਿੰਡ ਰਾਜੋਆਣਾ ਵਿਖੇ ਸ਼ਾਮਲ ਹੋਣ ਵਾਸਤੇ ਭਾਈ ਰਾਜੋਆਣਾ ਨੂੰ ਤਿੰਨੇ ਘੰਟੇ ਦੀ ਪੈਰੋਲ ਮਿਲੀ ਹੈ।

ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਭਰਾ ਕੁਲਵੰਤ ਸਿੰਘ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨੇ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਹੋਵੇਗਾ।

ਰਾਜੋਆਣਾ ਨੇ ਕੱਲ੍ਹ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਰਜ਼ੀ ਪੈਰੋਲ ਦੀ ਮੰਗ ਕਰਦਿਆਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।