Punjab Religion

ਜਥੇਦਾਰ ਸ੍ਰੀ ਅਕਾਲ ਤਖਤ, ਧਾਮੀ ਤੇ ਮਜੀਠੀਆ ਵੀ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਦੀ ਅੰਤਿਮ ਅਰਦਾਸ ‘ਚ ਹੋਏ ਸ਼ਾਮਲ

ਲੁਧਿਆਣਾ : ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਭਾਈ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਪੈਰੋਲ ’ਤੇ ਪਹੁੰਚੇ ਹਨ। ਭੋਗ ਸਮਾਗਮ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ ਹਨ।

ਇਸੇ ਦੌਰਾਨ ਅਕਾਲੀ ਆਗੀ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਦੇਣ ਨਹੀਂ ਦੇ ਸਕਦੇ। ਉਨ੍ਹਾਂ ਨੇ ਕਿਹਾ ਜਦੋਂ ਫੇਕ ਐਨਕਾਊਂਟਰ ਕਰਕੇ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ ਜਾ ਰਿਹਾ ਸੀ ਜੇਕਰ ਉਦੋਂ ਇਹ ਗੁਰੂ ਦੇ ਸਿੱਖ ਅੱਤਿਆਚਾਰ ਦੇ ਖ਼ਿਲਾਫ ਆਵਾਜ਼ ਬੁਲੰਦ ਨਾ ਕਰਦੇ ਤਾਂ ਅੱਜ ਅਸੀਂ ਇੱਥੇ ਬੈਠੇ ਨਹੀਂ ਹੋਣਾ ਸੀ।

ਅੰਮ੍ਰਿਤਪਾਲ ਸਿੰਘ ਦਾ ਨਾਮ ਲਏ ਬਿਨਾਂ ਉਨ੍ਹਾਂ ’ਤੇ ਨਿਸ਼ਾਨਾ ਸਾਧਦਿਆਂ ਮਜੀਠੀਆ ਨੇ ਕਿਹਾ ਕਿ ਕਈ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਆਪਣੀ ਸਾਥੀ ਛਡਾਉਣ ਲਈ ਜਾਂਦੇ ਹਨ ਤਾਂ ਕਈ ਲੋਕ ਉਨ੍ਹਾਂ ਨੂੰ ਹੀ ਕੌਮ ਦਾ ਜਰਨੈਲ ਸਮਝ ਲੈਂਦੇ ਹਨ। ਬੰਦੀ ਸਿੰਘਾਂ ਦੀ ਪਰਿਭਾਸ਼ਾ ਦੱਸਦਿਆਂ ਮਜੀਠੀਆ ਨੇ ਕਿਹਾ ਕਿ ਇਹ ਲੋਕ ਨੇ ਜਿਨ੍ਹਾ ਨੇ ਕੌਮ ਲਈ ਆਪਣਾ ਆਮ ਵਾਰ ਦਿੱਤਾ।

ਸਾਨੂੰ ਵੀ ਅਰਦਾਸ ਕਰਨੀ ਹੈ ਕਿ ਭਾਈ ਰਾਜੋਆਣਾ ਅਦਾਲਤ ਤੋਂ ਰਿਹਾਅ ਹੋ ਜਾਵੇ। ਅੱਜ ਜੇਕਰ ਰਾਜੋਆਣਾ ਦਾ ਪਰਿਵਾਰ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਨੌਕਰੀ ਲੈਣ ਲਈ ਕਿਤੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਨੌਕਰੀ ਨਹੀਂ ਮਿਲਦੀ। ਸਰਕਾਰ ਜੋ ਵੀ ਪਾਬੰਦੀਆਂ ਲਵੇ, ਨਜ਼ਰਬੰਦ ਸਿੱਖਾਂ ਦੇ ਪਰਿਵਾਰਾਂ ਨਾਲ ਖੜ੍ਹਨਾ ਸਾਡਾ ਫਰਜ਼ ਹੈ। SGPC ਕੋਲ ਦੇਸ਼ ਦਾ ਸਭ ਤੋਂ ਵੱਡਾ ਵਕੀਲ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ 30 ਸਾਲ ਤੱਕ ਜੇਲ੍ਹ ਵਿੱਚ ਨਹੀਂ ਰੱਖਿਆ ਜਾ ਸਕਦਾ ਅਤੇ ਨਾ ਹੀ ਫਾਂਸੀ ਦਿੱਤੀ ਜਾ ਸਕਦੀ ਹੈ। ਸਿੱਖ ਪੰਥ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਹੈ, ਤਾਂ ਜੋ ਰਾਜੋਆਣਾ ਦੇਸ਼ ਅਤੇ ਕੌਮ ਦੀ ਸੇਵਾ ਕਰ ਸਕੇ।

ਭਾਰਤ ਸਰਕਾਰ ਵੱਲੋਂ ਸਿੱਖਾਂ ਨਾਲ ਕੀਤੀ ਜਾ ਰਹੀ ਹੈ ਨਾਇਨਸਾਫ਼ੀ 

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੋਲਦਿਆਂ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਰਾਜੋਆਣਾ ਉਸ ਸਮੇਂ ਕੌਮ ਦੀ ਸੇਵਾ ਨਾ ਕਰਦੇ ਤਾਂ ਸ਼ਾਇਦ ਅੱਜ ਅਸੀਂ ਇੱਥੇ ਨਾ ਬੈਠੇ ਹੁੰਦੇ। ਜਥੇਦਾਰ ਨੇ  ਕਿਹਾ ਕਿ ਫਾਂਸੀ ਦੇ ਨੇੜੇ ਹੋਣ ਦੇ ਬਾਵਦੂਜ ਉਨ੍ਹਾਂ ਦੇ ਚਿਹਰੇ ਤੇ ਕੋਈ ਸ਼ਿਕਵਾ ਨਹੀਂ ਹੈ ਸਗੋਂ  ਉਹ ਹਰ ਵੇਲੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਰਹਿੰਦੇ ਹਨ।

ਉਨ੍ਹਾਂ ਨੇ ਕਿਹਾ ਕਿ ਦੁੱਖ ਹੁੰਦਾ ਹੈ ਕਿ ਭਾਈ ਭਲਵੰਤ ਸਿੰਘ ਦੀ ਦੇ ਭਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਕੇਵਲ ਤਿੰਨ ਘੰਟੇ ਹੀ ਦਿੱਤੇ ਗਏ ਹਨ ਪਰ ਦੂਜੇ ਬੂੰਨੇ ਬਲਾਤਕਾਰੀ ਸਾਧ ਰਾਮ ਰਹੀਮ ਵਰਗਿਆਂ ਨੂੰ ਸਾਲ ਵਿੱਚ 10 ਵਾਰ ਬਾਹਰ ਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ 1984 ਦੇ ਵਿੱਚ ਕਾਂਗਰਸ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਸਖ਼ਤ ਸਾਹਿਬ ਨੂੰ ਟੈਂਕਾਂ, ਤੌਪਾਂ ਨਾਲ ਹਮਲਾ ਕਰਕੇ ਢਹਿ ਢੇਰੀ ਕੀਤਾ ਗਿਆ। ਜਿਸ ਤੋਂ ਬਾਅਦ ਤਕਰੀਬਨ 1994-95 ਤੱਕ ਪੰਜਾਬ ਦੇ ਖੇਤ, ਸੜਕਾਂ, ਗਲੀਆਂ ਅਤੇ ਨਹਿਰਾਂ ਅਜਿਹਾ ਨਹੀਂ ਸੀ ਜਿੱਥੇ ਝੂਠੇ ਪੁਲਿਸ ਮੁਕਾਬਲ ਬਣਾ ਕੇ ਪੰਜਾਬ ਦੀ ਜਵਾਨੀ ਨੂੰ ਖਤਮ ਨਾ ਕੀਤਾ ਗਿਆ ਹੋਵੇ। ਫਿਰ ਵੀ ਅਸੀਂ ਕਈ ਵਾਰ ਕਾਂਗਰਸ ਦੀਆਂ ਸਰਕਾਰਾਂ ਬਣਾਈਆਂ ਹਨ। ਸਾਨੂੰ ਰਾਸ਼ਟਰੀ ਏਕਤਾ ਦੀ ਲੋੜ ਹੈ ਅਤੇ ਆਪਣੇ ਦੁਸ਼ਮਣਾਂ ਨੂੰ ਪਛਾਣਨ ਦੀ ਲੋੜ ਹੈ।

ਬਲਵੰਤ ਸਿੰਘ 30 ਸਾਲਾਂ ਤੋਂ ਰਾਜੋਆਣਾ ਜੇਲ੍ਹ ਵਿੱਚ ਬੰਦ ਹੈ। ਉਸ ਦੀ ਅਪੀਲ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੂੰ ਫਾਂਸੀ ਦੇ ਤਖ਼ਤੇ ਵਿਚ ਰੱਖਿਆ ਗਿਆ ਹੈ। ਭਾਰਤ ਸਰਕਾਰ ਵੱਲੋਂ ਸਿੱਖਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਇਹ ਪਰਿਵਾਰ ਫਿਰਕੂ ਪਰਿਵਾਰ ਹੈ। ਪੂਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰੋ।

ਜਥੇਦਾਰ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਆਪਣੇ ਦੁਸ਼ਮਣ ਪਛਾਨਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟਾਂ ਦੇ ਆਦੇਸ਼ਾਂ ਤੇ ਫੈਸਲਾ ਨਹੀਂ ਲਿਆ ਜਾ ਰਿਹਾ। ਜੋ ਕਿ ਸਿੱਧੇ ਤੌਰ ’ਤੇ ਭਾਰਤ ਸਰਕਾਰ ਵੱਲੋਂ ਸਿੱਖਾਂ ਨਾਲ ਨਾਇਨਸਾਫ਼ੀ ਕੀਤੀ ਜਾ ਰਹੀ ਹੈ।