India

ਦਿੱਲੀ ‘ਚ ਪ੍ਰਦੂਸ਼ਣ-ਕਾਰ ਪੂਲਿੰਗ, ਜਨਤਕ ਟਰਾਂਸਪੋਰਟ ਵਰਤਣ ਦੇ ਹੁਕਮ: ਸਰਕਾਰੀ ਦਫ਼ਤਰਾਂ ਦਾ ਸਮਾਂ ਵੀ ਬਦਲਿਆ

ਦਿੱਲੀ : ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਵੀਰਵਾਰ ਨੂੰ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕਾਂਕ (AQI) 371 ਦਰਜ ਕੀਤਾ ਗਿਆ ਸੀ, ਜੋ ਬੁੱਧਵਾਰ ਦੇ AQI- 419 ਨਾਲੋਂ ਥੋੜ੍ਹਾ ਬਿਹਤਰ ਸੀ। ਹਾਲਾਂਕਿ, ਦਿੱਲੀ ਅਜੇ ਵੀ ਦੇਸ਼ ਦਾ ਦੂਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ।

ਇੱਥੇ ਹਵਾ ਪ੍ਰਦੂਸ਼ਣ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਕਰਮਚਾਰੀਆਂ ਲਈ ਵੱਖ-ਵੱਖ ਸਮੇਂ ‘ਤੇ ਕੰਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਾਰ ਪੂਲ ਅਤੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਹੁਣ ਸਰਕਾਰੀ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5:30 ਵਜੇ ਤੱਕ ਜਾਂ ਸਵੇਰੇ 10 ਵਜੇ ਤੋਂ ਸ਼ਾਮ 6:30 ਵਜੇ ਤੱਕ ਕੰਮ ਕਰ ਸਕਦੇ ਹਨ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਅਤੇ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਨੇ ਵੀ ਆਪਣੇ ਦਫਤਰਾਂ ਦਾ ਸਮਾਂ ਬਦਲਿਆ ਹੈ।

ਇਸ ਦੇ ਨਾਲ ਹੀ, ਐਨਐਮਡੀਸੀ ਨੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਆਪਣੇ ਯਤਨਾਂ ਦੇ ਹਿੱਸੇ ਵਜੋਂ ਰਾਤ ਦੀ ਸਫਾਈ ਮੁਹਿੰਮ ਸ਼ੁਰੂ ਕੀਤੀ। ਇਸ ਤਹਿਤ ਸਫ਼ਾਈ ਕਰਮਚਾਰੀ ਰਾਤ ਨੂੰ ਕਈ ਇਲਾਕਿਆਂ ਵਿੱਚ ਸਫ਼ਾਈ ਕਰਦੇ ਦੇਖੇ ਗਏ।