ਜਲੰਧਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਦੀ ਖ਼ਬਰ ਹੈ। ਮੁੱਠਭੇੜ ਜਲੰਧਰ ਦੇ ਥਾਣਾ ਸਦਰ ਅਧੀਨ ਪਿੰਡ ਕੰਗਣੀਵਾਲ ‘ਚ ਹੋਈ। ਇਸ ਦੌਰਾਨ ਦੋਵਾਂ ਪਾਸਿਆਂਂ ਤੋਂ ਘੱਟੋ-ਘੱਟ 50 ਦੇ ਕਰੀਬ ਰਾਊਂਡ ਫਾਇਰ ਹੋਏ। ਮੁੱਠਭੇੜ ਪਿੱਛੋਂ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਗੈਂਗਸਟਰਾਂ ਦੀ ਗੋਲੀ ਲੱਗਣ ਕਾਰਨ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਇਕ ਵੱਡੀ ਸਫ਼ਲਤਾ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।
In a major breakthrough, Jalandhar Commissionerate Police arrests 2 associates of Landa Group after an intense shootout in #Jalandhar. 50+ shots fired from both sides
2 Police officials injured during high-stake chase, Gangsters sustain injuries; They were involved in multiple… pic.twitter.com/0ewxaqbfdq
— DGP Punjab Police (@DGPPunjabPolice) November 22, 2024
ਗੈਂਗਸਟਰਾਂ ਦੇ ਪਿੱਛੇ ਦੌਰਾਨ 2 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਗੈਂਗਸਟਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿਚ ਸ਼ਾਮਿਲ ਸਨ। ਇਸ ਦੇ ਨਾਲ ਹੀ ਉਨ੍ਹਾਂ ਪਾਸੋਂ 7 ਹਥਿਆਰ ਅਤੇ ਕਈ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਤੇ ਗੈਂਗਸਟਰਾਂ ਵਿਚਾਲੇ ਕਰਾਸ ਫਾਇਰਿੰਗ
ਪੁਲਿਸ ਅਧਿਕਾਰੀਆਂ ਅਨੁਸਾਰ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੇ ਸਟਾਫ਼ ਨੂੰ ਲੰਡਾ ਦੇ ਗੈਂਗਸਟਰਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਟਿਕਾਣਾ ਪਤਾ ਲੱਗਾ ਤਾਂ ਪੁਲਸ ਟੀਮ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ।
ਦੋਵਾਂ ਮੁਲਜ਼ਮਾਂ ਨੇ ਜਦੋਂ ਪੁਲੀਸ ਨੂੰ ਦੇਖਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਦੋਵਾਂ ਪਾਸਿਆਂ ਤੋਂ ਹੋਈ ਜ਼ਬਰਦਸਤ ਕਰਾਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਨੂੰ ਗੋਲੀ ਲੱਗ ਗਈ। ਜਿਸ ਤੋਂ ਬਾਅਦ ਪੁਲਸ ਨੇ ਜ਼ਖਮੀ ਅਤੇ ਉਸ ਦੇ ਦੂਜੇ ਸਾਥੀ ਗੈਂਗਸਟਰ ਨੂੰ ਕਾਬੂ ਕਰ ਲਿਆ। ਜ਼ਖ਼ਮੀ ਪੁਲਿਸ ਮੁਲਾਜ਼ਮਾਂ ਅਤੇ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।