ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਮੁੜ ਤੋਂ ਫੈਸਲਾ ਲੈਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਉਹਨਾਂ ਨੇ ਜਲਦ ਫੈਸਲਾ ਲੈਕੇ ਤਨਖਾਹ (ਧਾਰਮਿਕ ਸਜ਼ਾ) ਲਗਾਉਣ ਦੀ ਅਪੀਲ ਕੀਤੀ ਹੈ।
ਬਾਦਲ ਨੇ ਕਿਹਾ ਕਿ ਤਨਖਾਹੀਆ ਕਰਾਰ ਦਿੱਤੇ ਜਾਣ ਦਾ ਮੇਰੇ ਮਨ ’ਤੇ ਡੂੰਘਾ ਅਸਰ ਹੈ। ਮੈਂ ਪ੍ਰਧਾਨਗੀ ਤੋਂ ਅਤਸੀਫ਼ਾ ਦੇ ਚੁੱਕਿਆ ਹਾਂ ਅਤੇ ਮੈਂ ਨਿਮਾਣੇ ਸਿੱਖ ਵਾਂਗ ਪੇਸ਼ ਹੋਣਾ ਚਾਹੁੰਦਾ ਹਾਂ।
ਸੁਖਬੀਰ ਸਿੰਘ ਬਾਦਲ ਵੱਲੋਂ ਮੁੜ ਤੋਂ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ, ਉਸਨੂੰ ਤਨਖਾਹੀਆ ਕਰਾਰ ਤਾਂ ਦਿੱਤਾ ਜਾ ਚੁੱਕਿਆ ਹੈ, ਉਸਤੇ ਜਲਦ ਫ਼ੈਸਲਾ ਸੁਣਾਇਆ ਜਾਵੇ। ਚਿੱਠੀ ਵਿਚ ਕਿਹਾ ਹੈ ਕਿ, ਉਸ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਹ ਹੁਣ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਚਾਹੁੰਦਾ ਹੈ ਅਤੇ ਜਲਦ ਉਨ੍ਹਾਂ ਤੇ ਫ਼ੈਸਲਾ ਕੀਤੀ ਜਾਵੇ।
ਬਾਦਲ ਨੇ ਚਿੱਠੀ ਵਿੱਚ ਲਿਖਿਆ ਹੈ ਕਿ, ਆਪ ਜੀ ਨੂੰ ਬੇਨਤੀ ਹੈ ਕਿ ਸਿੱਖ ਕੌਮ ਦੇ ਸਰਬ ਅਸਥਾਨ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਦਾਸ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ। ਜਿਸ ਦਾ ਕਿ ਮੇਰੇ ਮਨ ਤੇ ਬੇਹਦ ਗਹਿਰਾ ਅਸਰ ਹੈ। ਦਾਸ ਵੱਲੋਂ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ। ਦਾਸ ਨਿਮਰਤਾ ਤੇ ਸਤਿਕਾਰ ਸਹਿਤ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਾ ਚਾਹੁੰਦਾ ਹੈ। ਆਪ ਜੀ ਦਾਸ ਦੀ ਬੇਨਤੀ ਜਰੂਰ ਪ੍ਰਵਾਨ ਕਰੋ ਜੀ।