ਬਰਨਾਲਾ ਦੀ ਸੀਟ ਤੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ 28 ਹਜ਼ਾਰ 226 ਵੋਟਾਂ ਲੈਕੇ ਜਿੱਤ ਹਾਸਿਲ ਕੀਤੀ। ਜਦੋਂਕਿ ਆਮ ਆਦਮੀ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26 ਹਜ਼ਾਰ 79 ਵੋਟਾਂ ਮਿਲੀਆਂ।
ਜਦੋਂਕਿ ਤੀਜੇ ਨੰਬਰ ਤੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਰਹੇ। ਜਿਨ੍ਹਾਂ ਨੂੰ 17 ਹਜ਼ਾਰ 937 ਵੋਟਾਂ ਮਿਲੀਆਂ। ਚੌਥੇ ਨੰਬਰ ਤੇ ਅਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਰਹੇ। ਜਿਨ੍ਹਾਂ ਨੂੰ 16 ਹਜ਼ਾਰ 893 ਵੋਟਾਂ ਮਿਲੀਆ ਹਨ।
ਕਾਲਾ ਢਿੱਲੋਂ ਨੇ ਪਹਿਲੀ ਵਾਰ ਲੜੀ ਚੋਣ
ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਕਾਂਗਰਸ ਦੇ ਪ੍ਰਧਾਨ ਹਨ। ਉਹਨਾਂ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਹੈ। ਜਿਸ ਵਿੱਚ ਉਹਨਾਂ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਿਲ ਕੀਤੀ ਹੈ। ਇਸ ਤੋਂ ਪਹਿਲਾਂ ਉਹਨਾਂ ਦੇ ਭਰਾ ਮਹਰੂਮ ਸੀਰਾ ਢਿੱਲੋਂ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਜਿਸ ਵਿੱਚ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।