ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਬੁਹਤ ਜਲਦ ਹੀ ਫੈਸਲਾ ਲਿਆ ਜਾਵੇਗਾ। ਇਹ ਐਲਾਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤਾ।
ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਜਾਬ ਲਈ ਅਕਾਲੀ ਦਲ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਅਕਾਲੀ ਦਲ ਦੇ ਰਾਜ ਵਿੱਚ ਹੀ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਹੋ ਸਕਦੀ ਹੈ। ਸਿਰਫ਼ ਅਕਾਲੀ ਦਲ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਸੁਖਬੀਰ ਸਿੰਘ ਬਾਦਲ ਬਾਰੇ ਲਏ ਜਾਣ ਬਾਰੇ ਫੈਸਲੇ ਬਾਰੇ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਸਾਰੇ ਸਿੰਘ ਸਾਹਿਬਾਨ ਬੈਠ ਕੇ ਇਸ ਮਸਲੇ ਉਤੇ ਫੈਸਲਾ ਦੇਣਗੇ।
ਗਿਆਨੀ ਰਘਬੀਰ ਸਿੰਘ ਨੇ ਹਵਾਈ ਅੱਡੇ ਉਤੇ ਕਿਰਪਾਨ ਪਹਿਨਣ ਦੇਣ ਦੀ ਇਜਾਜ਼ਤ ਨਾ ਦੇਣ ਉਤੇ ਪ੍ਰਤੀਕਰਮ ਦਿੰਦਿਆਂ ਰਘਬੀਰ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਕੋਲ ਇਸ ਸਬੰਧੀ ਆਪਣਾ ਰੋਸ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਹੀ ਦੇਸ਼ ਵਿੱਚ ਸਿੱਖਾਂ ਨੂੰ ਆਪਣੇ ਆਜ਼ਾਦੀ ਨਹੀਂ ਹੈ।
ਉਨ੍ਹਾਂ ਨੇ ਕਿਹਾ ਇਹ ਬਹੁਤ ਮੰਦਭਾਗਾ ਹੈ ਅਤੇ ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਰੇ ਰਲ ਕੇ ਆਵਾਜ਼ ਚੁੱਕਣ। ਪਿਛਲੇ ਦਿਨੀਂ ਗਿਆਨੀ ਰਣਜੀਤ ਸਿੰਘ ਗੋਰੇ ਮਸਕੀਨ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਦਿਆ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।