ਬਿਉਰੋ ਰਿਪੋਰਟ: ਮੁਹਾਲੀ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਡੇਂਗੂ ਦੇ ਕੁੱਲ 1468 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਅਨੁਸਾਰ ਜ਼ਿਲ੍ਹੇ ਵਿੱਚ ਡੇਂਗੂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ।
ਪਿਛਲੇ 7 ਦਿਨਾਂ ਵਿੱਚ 9692 ਨਮੂਨਿਆਂ ਦੀ ਜਾਂਚ ਕੀਤੀ ਗਈ। ਇੱਕ ਦਿਨ ਵਿੱਚ 52 ਟੈਸਟ ਕੀਤੇ ਗਏ। ਡਾਕਟਰਾਂ ਦੀਆਂ ਰਿਪੋਰਟਾਂ ਅਨੁਸਾਰ ਹਰ ਰੋਜ਼ ਦਰਜਨਾਂ ਮਰੀਜ਼ ਡੇਂਗੂ ਦੇ ਲੱਛਣਾਂ ਦੀ ਜਾਂਚ ਲਈ ਹਸਪਤਾਲ ਆ ਰਹੇ ਹਨ। ਇਨ੍ਹਾਂ ਵਿੱਚੋਂ ਕਈ ਮਰੀਜ਼ਾਂ ਵਿੱਚ ਡੇਂਗੂ ਦੀ ਪੁਸ਼ਟੀ ਹੋ ਰਹੀ ਹੈ। ਹਾਲਾਂਕਿ ਜ਼ਿਆਦਾਤਰ ਮਰੀਜ਼ ਘਰ ਵਿਚ ਹੀ ਇਲਾਜ ਕਰਵਾ ਰਹੇ ਹਨ, ਪਰ ਜਿਨ੍ਹਾਂ ਦੀ ਹਾਲਤ ਗੰਭੀਰ ਹੈ, ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹੇ ਵਿੱਚ ਰੋਜ਼ਾਨਾ ਔਸਤਨ 20-30 ਡੇਂਗੂ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਹੁਣ ਤੱਕ 10% ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਕਰਵਾਉਣਾ ਪਿਆ ਹੈ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਫੋਗਿੰਗ ਅਤੇ ਜਾਗਰੂਕਤਾ ਮੁਹਿੰਮ ਚਲਾ ਰਹੀਆਂ ਹਨ। ਇਸ ਦੇ ਨਾਲ ਹੀ ਡੇਂਗੂ ਸਬੰਧੀ ਜਾਣਕਾਰੀ ਅਤੇ ਐਡਵਾਈਜ਼ਰੀ ਵੀ ਦਿੱਤੀ ਜਾ ਰਹੀ ਹੈ।
਼