Punjab

AGTF ਨੇ ਪੁਲਿਸ ਨਾਲ ਚਲਾਇਆ ਸਾਂਝਾ ਅਪਰੇਸ਼ਨ! ਇਕ ਹੋਰ ਅਪਰਾਧਿਕ ਮਾਡਿਊਲ ਦਾ ਕੀਤਾ ਪਰਦਾਫਾਸ਼

ਬਿਉਰੋ ਰਿਪੋਰਟ – ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ (AGTF Punjab) ਵੱਲੋਂ ਮੋਹਾਲੀ ਪੁਲਿਸ (Mohali Police)  ਦੇ ਨਾਲ ਇਕ ਸਾਂਝੇ ਅਪਰੇਸ਼ਨ ਵਿਚ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਇਕ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਮਾਹਲ, ਜੋ ਕਿ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਉਸ ਦੁਆਰਾ ਚਲਾਏ ਜਾ ਰਹੇ ਇੱਕ ਸੰਗਠਿਤ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕਰ ਉਸਦੇ ਤਿੰਨ ਸਾਥੀਆਂ ਦੀ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ  ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹਨਾਂ ਦੇ ਖਿਲਾਫ ਹਰਿਆਣਾ ਅਤੇ ਦਿੱਲੀ ਵਿੱਚ ਕਈ ਮਾਮਲੇ ਦਰਜ ਹਨ।

ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਨਜੀਤ ਮਾਹਲ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਦੇ ਨਾਲ ਹੀ ਇਨ੍ਹਾਂ ਪਾਸੋਂ  18 ਜਿੰਦਾ ਕਾਰਤੂਸ ਅਤੇ ਦੋ 30 ਕੈਲੀਬਰ ਪਿਸਤੌਲ ਦੇ ਪਿਸਤੌਲ ਵੀ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ –  ਮੈਡਾਗਾਸਕਰ ਦੇ ਤੱਟ ‘ਤੇ ਦੋ ਕਿਸ਼ਤੀਆਂ ਡੁੱਬੀਆਂ, ਘੱਟੋ-ਘੱਟ 24 ਮੌਤਾਂ