India Punjab

ਰਾਜੋਆਣਾ ਦੀ ਅਪੀਲ ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ! ਸਰਕਾਰ ਨੇ ਮੰਗਿਆ ਹੋਰ ਸਮਾਂ

ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Ex CM Beant Singh)ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਰਹੀਮ ਦੀ ਅਪੀਲ ਤੇ ਅੱਜ ਸੁਪਰੀਮ ਕੋਰਟ (Supreme Court) ਵਿਚ ਸੁਣਵਾਈ ਹੋਈ ਸੀ ਪਰ ਉਸ ਨੂੰ ਹੁਣ ਚਾਰ ਹਫਤਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸੁਪਰੀਮ ਕੋਰਟ ਵਿਚ ਕੇਂਦਰ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪਹਿਲਾਂ ਕਈ ਏਜੰਸੀਆਂ ਦੇ ਨਾਲ ਸਲਾਹ ਮਸ਼ਵਰੇ ਦੀ ਲੋੜ ਹੈ ਅਤੇ ਇਸ ਦੇ ਨਾਲ ਹੀ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ।

ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਦੇ ਪੱਖ ਧਿਆਨ ਨਾਲ ਸੁਣਨ ਤੋਂ ਬਾਅਦ ਕਿਹਾ ਕਿ ਇਹ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿਚ ਫੈਸਲਾ ਲੈਣ ਲਈ ਸਮਾਂ ਮੰਗਿਆ ਗਿਆ ਹੈ। ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣੇ ਦੇ ਵਕੀਲ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਕੀਤੀ ਹੈ। ਵਕੀਲ ਨੇ ਕਿਹਾ ਕਿ ਰਾਜੋਆਣਾ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਹਨ ਅਤੇ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰਨਾ ਇਕ ਤਰ੍ਹਾਂ ਦੇ ਮਾਨਸਿਕ ਤਸ਼ੱਦਦ ਦੇ ਬਰਾਬਰ ਹੈ

ਇਹ ਵੀ ਦੱਸਣਾ ਜ਼ਰੂਰੀ ਹੈ ਕਿ 18 ਨਵੰਬਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ। ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ ਦੇ ਹੁਕਮ ਦਿੱਤੇ ਸਨ। ਨਾਲ ਹੀ ਪਟੀਸ਼ਨ ‘ਤੇ 2 ਹਫਤਿਆਂ ‘ਚ ਫੈਸਲਾ ਲੈਣ ਲਈ ਕਿਹਾ ਹੈ।

ਇਹ ਵੀ ਪੜ੍ਹੋ – AGTF ਨੇ ਪੁਲਿਸ ਨਾਲ ਚਲਾਇਆ ਸਾਂਝਾ ਅਪਰੇਸ਼ਨ! ਇਕ ਹੋਰ ਅਪਰਾਧਿਕ ਮਾਡਿਊਲ ਦਾ ਕੀਤਾ ਪਰਦਾਫਾਸ਼