India Khetibadi Punjab

ਗੰਨਾ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ! ਪੰਜਾਬ ਦੇ ਕਿਸਾਨਾਂ ਨੂੰ ਪੂਰੇ ਭਾਰਤ ’ਚੋਂ ਮਿਲੇਗਾ ਸਭ ਤੋਂ ਵੱਧ ਰੇਟ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਉਤਪਾਦਕ ਕਿਸਾਨਾਂ ਲਈ ਵੱਡੀ ਖੁਸ਼ਖ਼ਬਰੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਗੰਨੇੇ ਦੀਆਂ ਕੀਮਤਾਂ ’ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰ ਦਿੱਤਾ ਹੈ। ਹੁਣ ਪੰਜਾਬ ਦੇ ਗੰਨਾ ਉਤਪਾਦਕ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ ਰੇਟ ਮਿਲੇਗਾ। ਹੁਣ ਗੰਨਾ 391 ਤੋਂ 401 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ- “ਗੰਨਾ ਉਤਪਾਦਕ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਤੋਹਫ਼ਾ! ਗੰਨੇ ਦਾ ਭਾਅ 391 ਰੁਪਏ ਪ੍ਰਤੀ ਕੁਇੰਟਲ ਤੋਂ 10 ਰੁਪਏ ਵਧਾ ਕੇ 401 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹੁਣ ਪੂਰੇ ਭਾਰਤ ‘ਚੋਂ ਪੰਜਾਬ ਦੇ ਗੰਨਾ ਉਤਪਾਦਕਾਂ ਨੂੰ ਸਭ ਤੋਂ ਵੱਧ ਰੇਟ ਮਿਲੇਗਾ। ਪੰਜਾਬ ਸਰਕਾਰ ਆਪਣੇ ਕਿਸਾਨਾਂ ਦੀ ਭਲਾਈ ‘ਚ ਫ਼ੈਸਲੇ ਲੈਣ ਲਈ ਹਮੇਸ਼ਾ ਵਚਨਬੱਧ ਹੈ।”