ਬਿਉਰੋ ਰਿਪੋਰਟ – ਪੰਜਾਬੀ ਗਾਈਕ ਗਿੱਪੀ ਗਰੇਵਾਲ (Gippy Grewal) ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗੈਂਗਸਟਰ ਦਿਲਪ੍ਰੀਤ ਬਾਬਾ (Dilpreet Baba) ਅਤੇ ਸੁੱਖਪ੍ਰੀਤ ਬੁੱਢਾ (Sukhpreet Budha) ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਮੁਹਾਲੀ ਦੇ ਜੁਡੀਸ਼ੀਅਲ ਮੈਜਿਸਟਰੇਟ ਨੇ ਕਿਹਾ ਕਿ ਪੁਲਿਸ ਵੱਲੋਂ ਜੋ ਸਬੂਤ ਪੇਸ਼ ਕੀਤੇ ਹਨ ਉਹ ਨਾਕਾਫੀ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪੂਰੇ ਸਬੂਤ ਪੇਸ਼ ਨਹੀਂ ਕਰ ਸਕੀ ਹੈ। ਪੁਲਿਸ ਇਸ ਮਾਮਲੇ ‘ਚ ਆਡੀਉ ਮੈਸੇਜ ਅਤੇ ਚੈਟ ਰਿਕਾਰਡ ਵਰਗੇ ਠੋਸ ਸਬੂਤ ਪੇਸ਼ ਕਰਨ ਵਿਚ ਨਾਕਾਮ ਰਹੀ ਹੈ। ਅਦਾਲਤ ਨੇ ਦੱਸਿਆ ਕਿ ਸਰਕਾਰੀ ਪੱਖ ਮੁਲਜ਼ਮਾਂ ਖਿਲਾਫ ਬਣਦੇ ਸਬੂਤ ਪੇਸ਼ ਨਹੀਂ ਕਰ ਸਕੀ ਹੈ, ਜਿਸ ਕਾਰਨ ਦੋਵਾਂ ਨੂੰ ਬਰੀ ਕੀਤਾ ਜਾਂਦਾ ਹੈ।
ਦੱਸ ਦੇਈਏ ਕਿ ਇਹ ਮਾਮਲਾ 1 ਜੂਨ 2018 ਨੂੰ ਫੇਜ਼ 8 ਵਿਚ ਦਰਜ ਕੀਤਾ ਸੀ ਅਤੇ ਗਿੱਪੀ ਗਰੇਵਾਲ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਅਤੇ ਗੈਂਗਸਟਰ ਦਿਲਪ੍ਰੀਤ ਬਾਬਾ ਤੇ ਫਿਰੌਤੀ ਮੰਗਣ ਦੇ ਇਲਜ਼ਾਮ ਲਗਾਏ ਸੀ।
ਇਹ ਵੀ ਪੜ੍ਹੋ – ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ