Punjab

80 ਦੇ ਕਰੀਬ ਕਿਸਾਨਾਂ ‘ਤੇ ਹੋਇਆ ਮਾਮਲਾ ਦਰਜ! ਗੈਸ ਪਾਈਪ ਲਾਈਨ ਦਾ ਵਿਰੋਧ ਕਰਨਾ ਪਿਆ ਮਹਿੰਗਾ

ਬਿਉਰੋ ਰਿਪੋਰਟ – ਮਾਨਸਾ (Mansa) ਵਿਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਹੈ। ਦੱਸ ਦੇਈਏ ਕਿ ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦੇ ਵਿਰੋਧ ਵਿਚ ਬਠਿੰਡੇ ਜਾ ਰਹੇ ਸਨ ਤਾਂ ਇਸ ਦੌਰਾਨ ਪੁਲਿਸ ਨੇ ਨਾਕਾਬੰਦੀ ਕਰਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼, ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਵੀ ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਕੀਤੀ ਗਈ ਹੈ। ਇਸ ਝੜਪ ਵਿਚ ਕਈ ਕਿਸਾਨ ਅਤੇ ਪੁਲਿਸ ਅਧਿਕਾਰੀ ਵੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਬਠਿੰਡਾ ਦੇ ਪਿੰਡ ਲੇਲੇਆਣਾ ਵਿਚ ਗੁਜਰਾਤ ਗੈਸ ਪਾਈਪ ਲਾਈਨ ਦਾ ਕਿਸਾਨ ਵਿਰੋਧ ਕਰ ਰਹੇ ਹਨ, ਜਿਸ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ ਹੈ। ਇਸ ਤੋਂ ਬਾਅਦ ਥਾਣਾ ਭੀਖੀ ਵਿਚ 80 ਦੇ ਕਰੀਬ ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ – ਪੰਜਾਬੀ ਕਲਾਕਾਰ ਨੂੰ ਧਮਕੀ ਦੇਣ ਦੇ ਮਾਮਲੇ ‘ਚ ਗੈਂਗਸਟਰ ਹੋਏ ਬਰੀ