Punjab Religion

ਨਰਾਇਣ ਸਿੰਘ ਚੌੜਾ ਦੀ ਦਸਤਾਰ ਉਤਰਨ ਦਾ ਮਾਮਲਾ, ਦਲ ਖਾਲਸਾ ਦੇ ਵਫ਼ਦ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਅੱਜ ਜਥੇਦਾਰ ਅਕਾਲ ਤਖ਼ਤ ਦੇ ਨਾਮ ਮੰਗ ਪੱਤਰ ਜਾਰੀ ਕਰਕੇ ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਆਗੂ ਭਾਈ ਨਰਾਇਣ ਸਿੰਘ ਚੌੜਾ ਦੀ ਇਕ ਅਕਾਲੀ ਆਗੂ ਵਲੋਂ ਦਸਤਾਰ ਉਤਾਰੇ ਜਾਣ ਦੇ ਮਾਮਲੇ ਵਿਚ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।

ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਅੱਜ ਅਕਾਲ ਤਖਤ ਸਕੱਤਰੇਤ ਦੇ ਸਾਹਮਣੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 50 ਵਰਿ੍ਹਆਂ ਤੋਂ ਸਿੱਖ ਸੰਘਰਸ਼ ਨਾਲ ਜੁੜੇ ਇਕ ਬਜ਼ੁਰਗ ਸਿੱਖ ਆਗੂ ਦੀ ਇਕ ਅਕਾਲੀ ਆਗੂ ਵਲੋਂ ਦਸਤਾਰ ਉਤਾਰੇ ਜਾਣ ਨਾਲ ਹਜ਼ਾਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਸ ਵਿਰੁੱਧ ਸਿੱਖ ਸਿਧਾਂਤਾਂ ਤੇ ਮਰਿਆਦਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ।

ਅਕਾਲ ਤਖਤ ਸਕੱਤਰੇਤ ਕਿਸੇ ਕਾਰਨ ਬੰਦ ਹੋਣ ਕਰਕੇ ਦਲ ਖਾਲਸਾ ਆਗੂਆਂ ਨੇ ਆਪਣਾ ਮੰਗ ਪੱਤਰ ਸਕੱਤਰੇਤ ਦੇ ਬਾਹਰ ਚਿਪਕਾ ਦਿੱਤਾ ਤੇ ਉਨ੍ਹਾਂ ਸਕੱਤਰੇਤ ਦੇ ਮੁਲਾਜ਼ਮਾਂ ਪ੍ਰਤੀ ਗਿਲਾ ਵੀ ਪ੍ਰਗਟ ਕੀਤਾ।