India

ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸ

ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸੋਮਵਾਰ ਸਵੇਰੇ ਕਰੀਬ 7 ਵਜੇ ਪੱਛਮੀ ਵਿਹਾਰ ਦੇ ਦਿੱਲੀ ਪਬਲਿਕ ਸਕੂਲ ਅਤੇ ਜੀਡੀ ਗੋਇਨਕਾ ਸਕੂਲ ਆਫ ਮੈਨੇਜਮੈਂਟ ਵਿੱਚ ਬੰਬ ਦੀ ਧਮਕੀ ਮਿਲੀ। ਉਦੋਂ ਤੱਕ ਵਿਦਿਆਰਥੀ ਵੀ ਸਕੂਲ ਪਹੁੰਚ ਚੁੱਕੇ ਸਨ। ਧਮਕੀ ਦੀ ਖਬਰ ਮਿਲਦੇ ਹੀ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਫਾਇਰ ਬ੍ਰਿਗੇਡ ਅਤੇ ਦਿੱਲੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਸਥਿਤ ਜੀਡੀ ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਇਸ ਘਟਨਾ ਦੀ ਜਾਣਕਾਰੀ ਦਿੱਲੀ ਫਾਇਰ ਵਿਭਾਗ ਨੂੰ ਸਵੇਰੇ 7 ਵਜੇ ਦੇ ਕਰੀਬ ਦਿੱਤੀ ਗਈ। ਧਮਕੀ ਭਰੀ ਈ-ਮੇਲ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਹੈ ਅਤੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਸਥਿਤ ਜੀਡੀ ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਪੁਲਿਸ ਦੀ ਇੱਕ ਟੀਮ ਦਿੱਲੀ ਪਬਲਿਕ ਸਕੂਲ ਪਹੁੰਚ ਗਈ ਹੈ। ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਵਾਰ ਧਮਕੀ ਭੇਜਣ ਵਾਲਾ ਕੌਣ ਹੈ।