India Khetibadi Punjab

ਕਿਸਾਨਾਂ ਦੇ ਪ੍ਰਦਰਸ਼ਨ ’ਤੇ ਹਰਿਆਣਾ ਦੇ CM ਦਾ ਵੱਡਾ ਬਿਆਨ, “ਮੈਨੂੰ ਕਿਸਾਨਾਂ ਦੀ ਹਰ ਦਿੱਕਤ ਦਾ ਅਹਿਸਾਸ”

ਹਰਿਆਣਾ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਕਾਫੀ ਲੰਮੇ ਸਮੇਂ ਤੋਂ ਪੰਜਾਬ ਹਰਿਆਣਾ ਦੀਆਂ ਬਰੂਹਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਕਿਸਾਨਾਂ ਦੇ ਨਾਮ ’ਤੇ ਰਾਜਨੀਤੀ ਕਰ ਰਹੇ ਹਨ।

ਸੈਣੀ ਨੇ ਕਿਹਾ ਕਿ ਕਾਂਗਰਸ ਕਿਸਾਨਾਂ ’ਤੇ ਸਿਆਸਤ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤਰ ਹਾਂ ਇਸ ਲਈ ਮੈਨੂੰ ਕਿਸਾਨਾਂ ਆ ਰਹੀਆਂ ਹਰ ਦਿੱਕਤਾਂ ਦਾ ਅਹਿਸਾਸ ਹੈ। ਸੈਣੀ ਨੇ ਕਿਹਾ ਕਿ ਹਰਿਆਣਾ ’ਚ ਕਿਸਾਨਾਂ ਦਾ ਫ਼ਸਲ MSP ’ਤੇ ਖਰੀਦੀ ਜਾਂਦੀ ਹੈ ਅਤੇ BJP ਹਰ ਸਾਲ MSP ’ਤੇ ਵਾਧਾ ਕਰ ਰਹੀ ਹੈ।

ਸੈਣੀ ਨੇ ਕਿਹਾ ਕਿ ਕੇਂਦਰ ਤੇ ਹਰਿਆਣਾ ਸਰਕਾਰ ਕਿਸਾਨ ਹਿੱਤ ’ਚ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਅਤੇ ਕਰਨਾਟਕਾ ਵਿੱਚ ਕਾਂਗਰਸ ਦੀ ਸਰਕਾਰ ਹੈ ਤਾਂ ਫਿਰ ਕਾਂਗਰਸ ਦੋਹਾਂ ਸੂਬਿਆਂ ਵਿੱਚ MSP ’ਤੇ ਹਰ ਫਸਲ ਖਰੀਦੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਾਂਦਿਆਂ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਂਗਰਸ ਤੋਂ ਜ਼ਿਆਦਾ ਭ੍ਰਿਸ਼ਟਾਚਾਰ ਨਿਕਲੀ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਥਾਲੀ ਦੇ ਚੱਟੇ-ਵੱਟੇ ਹਨ। ਦੋਵੇਂ ਆਪਣੀਆਂ ਸਰਕਾਰਾਂ ਵਿੱਚ ਕਦੇ ਵੀ ਕਿਸਾਨਾਂ ਨੂੰ MSP ’ਤੇ ਹਰ ਫਸਲ ਖਰੀਦਣ ਲਈ ਨਹੀਂ ਕਹਿਣਗੇ।