India

ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਸਮੇਤ ਹੋਰ ਸੂਬਿਆਂ ਤੋਂ ਕੋਰੋਨਾ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਦੀ ਮੰਗੀ ਰਿਪੋਰਟ

‘ਦ ਖ਼ਾਲਸ ਬਿਊਰੋ :- ਦੇਸ਼ ਵਿੱਚ ਕੋਰੋਨਾਵਾਇਰਸ ਲਾਗ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਬਉੱਚ ਅਦਾਲਤ ਨੇ ਅੱਜ ਕੇਂਦਰ ਸਰਕਾਰ ਅਤੇ ਦਿੱਲੀ, ਮਹਾਰਾਸ਼ਟਰ, ਗੁਜਰਾਤ ਅਤੇ ਅਸਾਮ ਦੀ ਸੂਬਾ ਸਰਕਾਰਾਂ ਨੂੰ ਅਦਾਲਤ ਵਿੱਚ ਜਵਾਬ ਦਾਖਲ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਸੂਬਿਆਂ ਵਿੱਚ ਮਹਾਂਮਾਰੀ ਦੀ ਰੋਕਥਾਮ ਦੇ ਲਈ ਕੀ ਕਦਮ ਚੁੱਕ ਰਹੀਆਂ ਹਨ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਕਰੋਨਾਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਹੁਣ ਤੱਕ ਕੀਤੇ ਉਪਰਾਲਿਆਂ ਸਬੰਧੀ ਸਟੇਟਸ ਰਿਪੋਰਟ ਮੰਗੀ ਹੈ।

ਅਦਾਲਤ ਨੇ ਦਿੱਲੀ ਅਤੇ ਗੁਜਰਾਤ ਵਿੱਚ ਕੋਰੋਨਾ ਲਾਗ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ। ਅਦਾਲਤ ਨੇ ਕਿਹਾ ਕਿ ਗੁਜਰਾਤ ਵਿੱਚ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਦਸੰਬਰ ਵਿੱਚ ਹਾਲਾਤ ਹੋਰ ਵਿਗੜਨ ਦਾ ਗੰਭੀਰ ਨੋਟਿਸ ਲੈਂਦਿਆਂ ਅਦਾਲਤ ਨੇ ਸਾਰੇ ਰਾਜਾਂ ਅਤੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਉਹ ਕੋਵਿਡ-19 ਨਾਲ ਨਜਿੱਠਣ ਲਈ ਸਹੀ ਕਦਮ ਚੁੱਕਣ ਦੇ ਨਾਲ ਆਪਣੀ ਪੂਰੀ ਤਿਆਰੀ ਰੱਖੇ। ਕੇਸ ਦੀ ਅਗਲੀ ਸੁਣਵਾਈ 28 ਨਵੰਬਰ ਨੂੰ ਹੋਵੇਗੀ।