ਖਨੌਰੀ ਬਾਰਡਰ : ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 16 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 17ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਸ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਸ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ।
ਇਸੇ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਜਗਜੀਤ ਸਿੰਘ ਡੱਲੇਵਾਲ ਨੇ ਲਾਈਵ ਹੋ ਕੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜੋ ਲੜਾਈ ਲੜੀ ਜਾ ਰਹੀ ਇਹ MSP, ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਲੜੀ ਜਾ ਰਹੀ ਹੈ ਜੋ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਸੋ ਇਸ ਲੜਾਈ ਨੂੰ ਜਿੱਤਣਾ ਬਹੁਤ ਜ਼ਰੂਰੀ ਹੈ। ਸਰਕਾਰ ਮੋਰਚੇ ਨੂੰ ਕਮਜ਼ੋਰ ਕਰਨ ਦੀ ਕੋਸਿਸ਼ ਕਰ ਰਹੀ ਹੈ।
ਡੱਲੇਵਾਲ ਨੇ ਅਪੀਲ ਕੀਤੀ ਕਿ ਹਰ ਘਰ ਵਿਚੋਂ ਇਕ -ਇਕ ਜੀਅ ਨੂੰ ਮੋਰਚੇ ’ਚ ਜ਼ਰੂਰ ਪਹੁੰਚੇ। ਉਨ੍ਹਾਂ ਨੇ ਵਾਰੀਆਂ ਦੀ ਥਾਂ ਲਗਾਤਾਰ ਇੱਕ ਹਫ਼ਤਾ ਮੋਰਚੇ ’ਚ ਡਟਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੋਰਚੇ ਨੂੰ ਕਮਜ਼ੋਰ ਕਰਨ ਲਈ ਸਰਕਾਰ ਵੱਲੋਂ ਇੰਟਰਨੈੱਟ ਬੰਦ ਕਰ ਦਿੱਤੀ ਗਿਆ ਅਤੇ ਕੱਲ ਰਾਤ ਨੂੰ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ।
ਡੱਲੇਵਾਲ ਨੇ ਕਿਹਾ ਕਿ ਬੀਤੀ ਰਾਤ ਸਰਕਾਰ ਨੇ ਇਕ ਹੋਰ ਕੋਸ਼ਿਸ ਕੀਤੀ ਮੋਰਚੇ ਨੂੰ ਕਿਵੇਂ ਫੇਲ੍ਹ ਕੀਤਾ ਜਾਵੇ। ਸਰਕਾਰ ਮੋਰਚੇ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਮੀਡੀਆ ਦਾ ਜਿਨ੍ਹਾਂ ਨੇ ਇਸ ਗੱਲ ਨੂੰ ਜਨਤਕ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਕੋਸ਼ਿਸ ਪਹਿਲਾ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ – ਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ, ਹੁਣ ਅਮਰੀਕਾ ਤੋਂ ਆਏ ਡਾਕਟਰ ਕਰਨਗੇ ਇਲਾਜ