Punjab

ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ਲਈ ਪਟੀਸ਼ਨ ਦਾਇਰ!

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ (Jagjeet Singh Dallewal) ਦਾ ਮਰਨ ਵਰਤ ਤੁੜਵਾਉਣ ਲਈ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਵੱਲੋਂ ਪਾਈ ਗਈ ਹੈ। ਉਨ੍ਹਾਂ ਆਪਣੀ ਪਟੀਸ਼ਨ ਵਿਚ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋ ਸਕਦੀ ਹੈ। ਦੱਸ ਦੇਈਏ ਕਿ ਅੰਬਾਲਾ ਦੇ ਡੀਸੀ ਵੱਲੋਂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਗਰੂਰ ਦੇ ਡੀਸੀ ਨੂੰ ਪੱਤਰ ਲਿਖ ਕੇ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਦੀ ਅਪੀਲ ਕੀਤੀ ਹੈ। ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈ ਕੇ ਹੁਣ ਹੋਰ ਕਿਸਾਨ ਸੰਗਠਨ ਵੀ ਸਰਗਰਮ ਹੁੰਦੇ ਦਿਖਾਈ ਦੇ ਰਹੇ ਹਨ। ਅੱਜ ਸੁਯੰਕਤ ਕਿਸਾਨ ਮੋਰਚਾ ਦੇ ਵੱਡੇ ਆਗੂ ਰਾਕੇਸ਼ ਟਿਕੈਤ ਅਤੇ ਹਰਿੰਦਰ ਲੱਖੋਵਾਲ ਡੱਲੇਵਾਲ ਦਾ ਪਤਾ ਲੈਣ ਲਈ ਖਨੌਰੀ ਸਰਹੱਦ ਪਹੁੰਚਣਗੇ।

ਦੱਸ ਦੇਈਏ ਕਿ ਅੱਜ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ਨੂੰ 10 ਮਹੀਨੇ ਹੋ ਗਏ ਹਨ। ਇਸ ਸਬੰਧੀ ਕਿਸਾਨ ਖਨੌਰੀ ਬਾਰਡਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਪੁਤਲੇ ਫੂਕਣਗੇ।

ਇਹ ਵੀ ਪੜ੍ਹੋ – ਪਾਕਿਸਤਾਨੀ ਹਵਾਵਾਂ ਨੇ ਬਦਲਿਆ ਪੰਜਾਬ ਦਾ 360 ਡਿਗਰੀ ਮੌਸਮ ! ਇਸ ਜ਼ਿਲ੍ਹੇ ‘ਚ 1 ਡਿਗਰੀ ਤਾਪਮਾਨ ਪਹੁੰਚਿਆ