Punjab

ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਖਿਮਾ ਯਾਚਨਾ ਪੱਤਰ! ਸਾਬਕਾ ਪ੍ਰਧਾਨ ਲਈ ਵਰਤੀ ਮਾੜੀ ਭਾਸ਼ਾ ਤੇ ਮੰਗੀ ਮੁਆਫੀ

ਬਿਉਰੋ ਰਿਪੋਰਟ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਵਲੋਂ ਬੀਤੇ ਦਿਨੀਂ ਕਿਸੇ ਵਿਅਕਤੀ ਨਾਲ ਫੋਨ ’ਤੇ ਗੱਲ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਗਲਤ ਸ਼ਬਦਾਵਲੀ ਦਾ ਇਸਤਮਾਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਅਪਸ਼ਬਦਾਂ ਲਈ ਖਿਮਾ ਯਾਚਨਾ ਹਿੱਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਪੱਤਰ ਸੌਂਪਿਆ ਹੈ। ਜਥੇਦਾਰ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਅਹੁਦੇ ’ਤੇ ਹੁੰਦਿਆਂ ਅਜਿਹੀ ਸ਼ਬਦਾਵਲੀ ਨਹੀਂ ਵਰਤਣੀ ਚਾਹੀਦੀ ਸੀ ਤੇ ਜੋ ਅਣਜਾਣੇ ਵਿਚ ਹੋਇਆ ਹੈ ਉਹ ਇਸ ਲਈ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਤੋਂ ਖਿਮਾ ਜਾਚਨਾ ਚਾਹੁੰਦੇ ਹਨ ਤੇ ਇਸ ਸੰਬੰਧੀ ਜੋ ਵੀ ਅਕਾਲ ਤਖਤ ਸਾਹਿਬ ਦਾ ਨਿਰਦੇਸ਼ ਹੋਵੇਗਾ, ਉਹ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ।

ਇਹ ਵੀ ਪੜ੍ਹੋ – ਮੁੱਖ ਮੰਤਰੀ ਨੇ ਫਿਨਲੈਂਡ ਤੋਂ ਵਾਪਸ ਆਏ ਅਧਿਆਪਕਾਂ ਨਾਲ ਕੀਤੀ ਮੁਲਾਕਾਤ