ਬਿਉਰੋ ਰਿਪੋਰਟ – ਕੁਝ ਦਿਨ ਪਹਿਲਾਂ ਥਾਣਾ ਅਜਨਾਲਾ ਦੇ ਬਾਹਰ ਬੰਬ ਰੱਖੇ ਗਏ ਸਨ। ਉਸ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ ਹੁਣ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਨੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੋਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਆਪਰੇਟਿਵ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮੋਡਿਊਲ ਨੂੰ ਵਿਦੇਸ਼ੀ ਗੈਂਗਸਟਰ ਗੁਰਦੇਵ ਸਿੰਘ ਉਰਫ ਜੱਸਲ ਉਰਫ ਪਹਿਲਵਾਨ (ਜੋ ਤਰਨਤਾਰਨ ਦੇ ਪਿੰਡ ਝਬਾਲ ਦਾ ਵਸਨੀਕ ਹੈ) ਚਲਾ ਰਿਹਾ ਸੀ। ਪੰਜਾਬ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਜਸ਼ਨਦੀਪ ਸਿੰਘ ਵਾਸੀ ਅੰਮ੍ਰਿਤਸਰ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ – ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਖਿਮਾ ਯਾਚਨਾ ਪੱਤਰ! ਸਾਬਕਾ ਪ੍ਰਧਾਨ ਲਈ ਵਰਤੀ ਮਾੜੀ ਭਾਸ਼ਾ ਤੇ ਮੰਗੀ ਮੁਆਫੀ