ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਦੁਪਹਿਰ 12 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲਿਸ ਨੇ ਘੱਗਰ ਦਰਿਆ ਦੇ ਪੁਲ ’ਤੇ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਾਲੇ ਕਰੀਬ 45 ਮਿੰਟ ਤਕ ਬਹਿਸ ਹੋਈ।
ਇਸ ਮਗਰੋਂ ਪੁਲਿਸ ਨੇ ਵੱਲੋਂ ਕਿਸਾਨਾਂ ’ਤੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ। ਇਸਦੇ ਨਾਲ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ। ਇਸੇ ਦੌਰਾਨ ਕਈ ਕਿਸਾਨ ਵੀ ਜ਼ਖ਼ਮੀ ਹੋਏ ਹਨ।
ਕਿਸਾਨਾਂ ਦਾ ਦੋਸ਼ ਹੈ ਕਿ ਪੁਲੀਸ ਰਾਕੇਟ ਲਾਂਚਰਾਂ ਤੋਂ ਬੰਬ ਅਤੇ ਗੋਲੀਆਂ ਚਲਾ ਰਹੀ ਹੈ। ਘੱਗਰ ਦਰਿਆ ਦਾ ਗੰਦਾ ਪਾਣੀ ਵਰਤਿਆ ਜਾ ਰਿਹਾ ਹੈ। ਇਸਦੇ ਨਾਲ ਖੇਤਾਂ ‘ਚ ਖੜ੍ਹੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ।
ਕਿਸਾਨ ਨੇ ਕਿਹਾ- ਕੈਮੀਕਲ ਵਾਲਾ ਪਾਣੀ ਪਿਆ ਹੈ
ਕਿਸਾਨ ਆਗੂਆਂ ਨੇ ਕਿਹਾ ਕਿ ਪੁਲਿਸ ਨੇ ਕਿਸਾਨਾਂ ’ਤੇ ਕੈਮੀਕਲ ਵਾਲਾ ਪਾਣੀ ਦੀ ਵਰਤੋਂ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਪਾਣੀ ਸੁੱਟਣਾਂ ਹੀ ਹੈ ਤਾਂ ਘੱਟੋਂ-ਘੱਟ ਸਾਫ਼ ਪਾਣੀ ਤਾਂ ਸੁੱਟਣ ਪੁਲਿਸ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਦੇਸ਼ ਦੇ ਕਿਸਾਨਾਂ ‘ਤੇ ਗੰਦੇ ਪਾਣੀ ਦੀ ਵਰਤੋਂ ਕੀਤੀ ਹੈ।
ਅੰਬਾਲਾ ਦੇ ਡੀਸੀ ਅਤੇ ਐਸਪੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ 18 ਦਸੰਬਰ ਤੱਕ ਇਸ ਕੇਸ ਵਿੱਚ ਵੱਡਾ ਖੁਲਾਸਾ ਹੋਣ ਵਾਲਾ ਹੈ। ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਹਨ। ਤੁਸੀਂ ਹਾਈ ਕੋਰਟ ‘ਤੇ ਭਰੋਸਾ ਕਰੋ। ਹਾਈ ਪਾਵਰ ਕਮੇਟੀ ਨਾਲ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ।