India Khetibadi Punjab

ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੇ ਕਿਸਾਨਾਂ ਦਾ ਸਾਥ, ਖਨੌਰੀ ਬਾਰਡਰ ‘ਤੇ ਪਹੁੰਚਣਗੇ ਚੜੂੰਨੀ

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹੁਣ ਹਰਿਆਣਾ ਦੇ ਕਿਸਾਨਾਂ ਦਾ ਵੀ ਸਮਰਥਨ ਮਿਲ ਸਕਦਾ ਹੈ। ਅੱਜ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਸਰਹੱਦ ਵਿਖੇ ਮਿਲਣਗੇ।

ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਸਾਲ ਫਰਵਰੀ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਹਿੱਸਾ ਨਹੀਂ ਬਣਨ ਦਿੱਤਾ ਸੀ। ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਹਨ। ਅੱਜ ਉਨ੍ਹਾਂ ਦਾ 20ਵਾਂ ਦਿਨ ਹੈ।

ਦੱਸ ਦਈਏ ਕਿ ਲੰਘੇ ਕੱਲ੍ਹ ਖਨੌਰੀ ਬਾਰਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।

ਸੁਪਰੀਮ ਕੋਰਟ ਵੱਲੋਂ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੇ ਹੁਕਮ

ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਡੱਲੇਵਾਲ ਨੂੰ ਮਿਲਣ, ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਭੁੱਖ ਹੜਤਾਲ ਖਤਮ ਕਰਨ ਲਈ ਮਨਾਉਣ ਦੇ ਨਿਰਦੇਸ਼ ਦਿੱਤੇ ਸਨ।