ਪੰਜਾਬ-ਚੰਡੀਗੜ੍ਹ ‘ਚ ਅੱਜ ਵੀ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਆਮ ਵਾਂਗ ਰਿਹਾ। ਮੌਸਮ ਵਿਭਾਗ ਮੁਤਾਬਕ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ ‘ਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਆਦਮਪੁਰ ਏਅਰਫੋਰਸ ਸਟੇਸ਼ਨ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਠੰਢਾ ਰਿਹਾ।
ਇੱਥੇ ਤਾਪਮਾਨ 0.7 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਆਸਾ ਨਗਰ ਅਤੇ ਮਲੇਰਕੋਟਲਾ ਵਿੱਚ ਜਾਰੀ ਕੀਤਾ ਗਿਆ ਹੈ।
ਸਨਿਚਰਵਾਰ ਨੂੰ ਠੰਢ ਦਾ ਕਹਿਰ ਜਾਰੀ ਰਿਹਾ। ਫਰੀਦਕੋਟ ’ਚ ਘੱਟੋ ਘੱਟ ਤਾਪਮਾਨ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿਤੀ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਫਰੀਦਕੋਟ ਪੰਜਾਬ ਦਾ ਸੱਭ ਤੋਂ ਠੰਡਾ ਸਥਾਨ ਰਿਹਾ।
ਪੰਜਾਬ ਦੇ ਪਠਾਨਕੋਟ ’ਚ ਘੱਟੋ-ਘੱਟ ਤਾਪਮਾਨ 2.3 ਡਿਗਰੀ ਸੈਲਸੀਅਸ, ਗੁਰਦਾਸਪੁਰ ’ਚ 2.8 ਡਿਗਰੀ ਸੈਲਸੀਅਸ ਅਤੇ ਬਠਿੰਡਾ ’ਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ’ਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 7.8 ਡਿਗਰੀ ਸੈਲਸੀਅਸ ਅਤੇ ਪਟਿਆਲਾ ’ਚ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।