Punjab Religion

ਸ਼ਹੀਦੀ ਪੰਦਰਵਾੜੇ ਦੌਰਾਨ ਜਥੇਦਾਰ ਦਾ ਸਿੱਖ ਕੌਮ ਨੂੰ ਸੁਨੇਹਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਆਦੇਸ਼ ਦਿੱਤੇ ਨੇ ਹਰ ਕੋਈ ਸ਼ਹੀਦੀ ਦਿਨਾਂ ਦੌਰਾਨ 10 ਵਜੇ 10 ਮਿੰਟ ਤੱਕ ਮੂਲ ਮੰਤਰੀ ਅਤੇ ਗੁਰ ਮੰਤਰ ਦਾ ਜਾਪ ਕਰੇ। ਇੱਕ ਵੀਡੀਓ ਸਾਂਝੀ ਕਰਦਿਆਂ ਜਥੇਦਾਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਸਾਹਿਬ ਜੀ ਬਾਬਾ ਜੁਝਾਰ ਸਿੰਘ ਸਾਹਿਬ ਜੀ ਪੰਜ ਪਿਆਰਿਆਂ ਵਿੱਚੋਂ ਤਿੰਨ ਪਿਆਰੇ ਔਰ ਸਿੰਘਾਂ ਦੀ ਸ਼ਹਾਦਤ ਦਾ ਦਿਹਾੜਾ ਅੱਠ ਪੋਹ ਨੇ ਬਹੁਤ ਸੱਤਾ ਸਤਿਕਾਰ ਸਹਿਤ ਮਨਾਇਆ ਜਾਂਦਾ ਅਤੇ 13 ਪੋਹ ਨੂੰ ਮਾਤਾ ਗੁਜਰ ਕੌਰ ਜੀ, ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਸਾਹਿਬ ਜੀ, ਬਾਬਾ ਫਤਿਹ ਸਿੰਘ ਸਾਹਿਬ ਜੀ ਦੀ ਸ਼ਹਾਦਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਖਾਲਸਾ ਪੰਥ 13 ਪੋਹ ਵਾਲੇ ਦਿਨ ਦਿਨ ਦੇ 10 ਵਜੇ 10 ਮਿੰਟ ਤੱਕ ਮੂਲ ਮੰਤਰ ਅਤੇ ਗੁਰ ਮੰਤਰ ਦਾ ਜਾਪ ਕਰ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰੇ।

ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਇਹ ਅਪੀਲ ਕੀਤੀ ਜਾਂਦੀ ਹੈ ਕਿ 1 ਪੌਹ ਤੋਂ 14 ਪੋਹ ਤੱਕ ਲੰਗਰਾਂ ਵਿੱਚ ਕਿਸੇ ਤਰ੍ਹਾਂ ਵਿਸ਼ੇਸ਼ ਪਦਾਰਥ ਨਾ ਬਣਾਏ ਜਾਣ ਅਤੇ ਨਾ ਹੀ ਪਰੋਸੇ। ਸ਼ਹੀਦ ਦਿਨਾਂ ਦੌਰਾਨ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਮੇਲ ਦੌਰਾਨ ਨੌਜਵਾਨਾਂ ਵੱਲੋਂ ਟਰੈਕਟਰਾਂ ’ਤੇ ਸਪੀਕਰ ਲਾ ਕੇ ਹੁੱਲੜਬਾਜ਼ੀ ਨੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦਿਨਾਂ ਨੂੰ ਬੜੀ ਹੀ ਸ਼ਰਧ ਭਾਵਨਾ ਅਤੇ ਸਤਿਕਾਰ ਨਾਲ ਯਾਦ ਕਰਨਾ ਚਾਹੀਦਾ ਹੈ।