Punjab

ਰਾਜਾ ਵੜਿੰਗ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ

ਖਨੌਰੀ ਬਾਰਡਰ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਦੇ ਉੱਤੇ ਬੈਠੇ ਹੋਏ ਨੇ ਤੇ ਅੱਜ ਉਹਨਾਂ ਦੇ ਮਰਨ ਵਰਤ ਦਾ 21 ਵਾਂ ਦਿਨ ਹੈ ਅੱਜ ਸਵੇਰੇ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ ਹਨ। ਰਾਜਾ ਵੜਿੰਗ ਨੇ ਉਹਨਾਂ ਦੇ ਨਾਲ ਮੁਲਾਕਾਤ ਕਰਦਿਆਂ ਉਹਨਾਂ ਦਾ ਹਾਲ ਜਾਣਿਆ ਹੈ। ਉਨ੍ਹਾਂ ਦੇ ਨਾਲ ਗੁਰਕੀਰਤ ਕੋਟਲੀ ਵੀ ਮੌਜੂਦ ਸਨ।

ਇਸ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਸ. ਡੱਲੇਵਾਲ ਦੇ ਜਜ਼ਬੇ ਨੂੰ ਸਲਾਮ ਕਰਦੇ ਹਨ ਅਤੇ ਕੇਂਦਰ ਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰਕੇ।  ਉਨ੍ਹਾਂ ਨੇ ਕਿਹਾ ਕਿ ਅਸੀਂ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਅਪੀਲ ਕੀਤੀ ਹੈ ਪਰ ਆਪਣੀ ਗੱਲ ਦੇ ਦਰਿੜ ਹਨ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਨੇ ਕਿਹਾ ਕਿ ਜੋ ਹੋਵੇਗੀ ਦੇਖਿਆ ਜਾਵੇਗਾ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਕਿ ਜੇਕਰ ਮੈਨੂੰ ਕੁਝ ਹੁੰਦਾ ਹੈ ਤਾਂ ਮੈ ਕਿਸਮਤ ਵਾਲਾ ਹੋਵਾਂਗੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਦੇ ਆਉਣ ਦਾ ਫਰਜ ਨਹੀਂ ਬਣਦਾ ਸਗੋਂ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਚੋਂ ਘੱਟੋ-ਘੱਟ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਇੱਥੇ ਆ ਕੇ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਸਾਬ੍ਹ ਆਪਣੀ ਜਾਨ ਜੋਖਮ ’ਚ ਪਾ ਕੇ ਪੰਜਾਬ ਦੇ ਲੋਕਾਂ ਲਈ ਲੜਾਈ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਨਾਲ ਗੱਲ ਕਰਕੇ ਜਗਜੀਤ ਸਿੰਘ ਡੱਲੇਵਾਲ ਦਾ ਮਾਮਲਾ ਦੇਸ਼ ਦੀ ਸੰਸਦ ਵਿੱਚ ਚੁੱਕਾਂਗੇ।

ਦੱਸ ਦਈਏ ਕਿ ਲੰਘੇ ਕੱਲ੍ਹ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਮਯੰਕ ਮਿਸ਼ਰਾ ਵੀ ਸਨ। ਗੌਰਵ ਯਾਦਵ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਿਆ ਹੈ।

ਇਸੇ ਦੇ ਦਰਮਿਆਨ ਹਰਿਆਣਾ ਤੋਂ ਐਮਐਲਏ ਵਿਨੇਸ਼ ਫੁਗਾਟ ਅਤੇ ਉਹਨਾਂ ਦੇ ਪਤੀ ਸੋਮਵੀਰ ਰਾਠੀ ਉਹਨਾਂ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ ਸਨ।

ਇਸ ਤੋਂ ਇਲਾਵਾ ਕਾਂਗਰਸੀ ਆਗੂ ਪ੍ਰਗਟ ਸਿੰਘ, ਪਟਿਆਲਾ ਤੋਂ ਐਮ ਪੀ ਧਰਮਵੀਰ ਗਾਂਧੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਹਨਾਂ ਦੇ ਨਾਲ ਮੁਲਾਕਾਤ ਕਰਦਿਆਂ ਉਹਨਾਂ ਦਾ ਹਾਲ ਜਾਣਿਆ ਸੀ। ਫਰੀਦਕੋਟ ਤੋਂ ਐਮ ਪੀ ਸਰਬਜੀਤ ਸਿੰਘ ਖਾਲਸਾ ਦੀ ਧਰਮ ਪਤਨੀ ਵੀ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਨਣ ਦੇ ਲਈ ਉੱਥੇ ਪਹੁੰਚੇ ਹਨ।