India Khetibadi Punjab

ਸ਼ੰਭੂ ਬਾਰਡਰ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਦੇਣ ਦੇ ਦਿੱਤੇ ਸੀ ਨਿਰਦੇਸ਼

ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ।

ਇਸ ਤੋਂ ਪਹਿਲਾਂ 13 ਦਸੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ, ਜਿਸ ਵਿੱਚ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਕੀ ਉਨ੍ਹਾਂ ਦੇ ਧਰਨੇ ਨੂੰ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ‘ਤੇ ਤਬਦੀਲ ਕਰਨ ਜਾਂ ਕੁਝ ਸਮਾਂ ਮੁਲਤਵੀ ਕਰੋ।

ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ – ਚੰਡੀਗੜ੍ਹ-ਪੰਜਾਬ ਦੇ 11 ਜ਼ਿਲਿਆਂ ‘ਚ ਸੀਤ ਲਹਿਰ ਦਾ ਅਲਰਟ: ਸੂਬੇ ਦੇ 6 ਜ਼ਿਲਿਆਂ ‘ਚ ਧੁੰਦ ਦਾ ਅਸਰ