India Punjab

ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ, ਸਾਬਕਾ ਗਵਰਨਰ ਸੱਤਿਆਪਾਲ ਮਲਿਕ ਨੇ ਕਿਹਾ “ਮੈ ਡੱਲੇਵਾਲ ਦੀ ਹਾਲਤ ਵੇਖ ਕੇ ਪ੍ਰੇਸ਼ਾਨ ਹਾਂ”

ਦਿੱਲੀ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 21ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।  ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਦੇ ਹੌਂਸਲੇ ਬੁਲੰਦ ਹਨ।

ਇਸੇ ਦੌਰਾਨ  ਸਾਬਕਾ ਗਵਰਨਰ ਸੱਤਿਆਪਾਲ ਮਲਿਕ ( former governor Satyapal Malik ) ਨੇ ਜਗਜੀਤ ਸਿੰਘ ਡੱਲੇਵਾਲ ( Farmer leader jagjeet singh Dallewal )  ਦੇ ਮਰਨ ਵਰਤ ਨੂੰ ਲੈ ਤੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈ ਡੱਲੇਵਾਲ ਦੀ ਹਾਲਤ ਵੇਖ ਕੇ ਪ੍ਰੇਸ਼ਾਨ ਹਾਂ। ਉਨਾਂ ਨੇ ਕਿਹਾ ਕਿ  ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਕਿਸਾਨਾਂ ਨਾਲ ਗਲ ਕੀਤੀ ਜਾਵੇ।

ਇੱਕ ਟਵੀਟ ਕਰਦਿਆਂ ਮਲਿਕ ਨੇ ਕਿਹਾ ਕਿ ਮੈਨੂੰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਬਹੁਤ ਚਿੰਤਾ ਹੈ, ਪਿਛਲੇ ਦਿਨੀਂ 21 ਦਿਨਾਂ ਤੋਂ ਕਿਸਾਨਾਂ ਲਈ MSP garanti kanoon ਨੂੰ ਲਾਗੂ ਕਰਨ ਲਈ ਮਰਨ ਵਰਤ ਤੇ ਬੈਠੇ ਡੱਲੇਵਾਲ ਨੂੰ ਵੇਖ ਕੇ ਮੈ ਪ੍ਰੇਸ਼ਾਨ ਹਾਂ। ਸਾਬਕਾ ਗਵਰਨਰ ਸੱਤਿਆਪਾਲ ਜੈਨ ਨੇ ਕਿਹਾ ਕਿ ਮੈਂ ਬੀਤੇ ਦਿਨ ਡੱਲੇਵਾਲ ਕੋਲ ਆਉਣਾ ਚਾਹੁੰਦਾ ਸੀ ਪਰ ਮੇਰੇ ਪੈਰਾਂ ਵਿਚ ਤਕਲੀਫ਼ ਹੋਣ ਕਾਰਨ ਮੈਂ ਆ ਨਹੀ ਸਕਿਆ। ਇਸ ਲਈ ਮੈ ਮਾਫੀ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਕਿਸਾਨਾਂ ਨਾਲ ਗਲ ਕੀਤੀ ਜਾਵੇ।

ਉਨ੍ਹਾਂ ਨੇ ਕਿਹਾ ਕਿ ਪਿਛਲੇ 21 ਦਿਨਾਂ ਤੋਂ ਮਰਨ ਵਰਤ ‘ਤੇ ਹਨ ਅਤੇ ਉਨ੍ਹਾਂ ਦਾ ਭਾਰ ਲਗਾਤਾਰ ਘਟਦਾ ਜਾ ਰਿਹਾ ਹੈ। ਡੱਲੇਵਾਲ ਜੀ, ਤੁਸੀਂ ਕਿਸਾਨ ਅੰਦੋਲਨ ਦੀ ਇੱਕ ਅਨਮੋਲ ਵਿਰਾਸਤ ਹੋ, ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਤੁਹਾਨੂੰ ਤੰਦਰੁਸਤ ਰੱਖੇ ਅਤੇ ਤੁਹਾਡੀ ਭੁੱਖ ਹੜਤਾਲ ਸਫਲ ਹੋਵੇ। ਮੈਂ ਕੇਂਦਰ ਸਰਕਾਰ ਖਾਸ ਕਰਕੇ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣਾ ਵਾਅਦਾ ਪੂਰਾ ਕਰਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਮਿਲ ਸਕਣ।