Khetibadi Punjab

ਜਗਜੀਤ ਸਿੰਘ ਡਲੇਵਾਲ ਦੀ ਸਿਹਤ ’ਤੇ ਡਾਕਟਰਾਂ ਨੇ ਜਤਾਈ ਚਿੰਤਾ, “ਕਿਸੇ ਸਮੇਂ ਵੀ ਆ ਸਕਦਾ ਹੈ ਹਾਰਟ ਅਟੈਕ”

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਦਾ ਅੱਜ 22ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ।  ਹਾਲਤ ਨਾਜ਼ੁਕ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਦੇ ਹੌਂਸਲੇ ਬੁਲੰਦ ਹਨ।

ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਜ਼ਿਆਦਾ ਬੇਹਤਰ ਨਹੀਂ ਹੈ। ਉਨਾਂ ਨੇ ਦੱਸਿਆ ਕਿ ਲਗਾਤਾਰ ਭੁੱਖੇ ਰਹਿਣ ਦੇ ਨਾਲ ਉਨ੍ਹਾਂ ਦਾ ਸਰੀਰ ਹੀ ਉਨ੍ਹਾਂ ਨੂੰ ਅੰਦਰੋਂ ਖਾਣ ਲੱਗ ਗਿਆ ਹੈ। ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਦਾ ਬੀਪੀ ਕਿਸੇ ਵੀ ਸਮੇਂ ਵੱਧ ਜਾਂਦਾ ਹੈ ਜੋ ਕਿ ਕਾਫੀ ਪਰੇਸ਼ਾਨੀ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਵਿਗੜਗੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਟਾਈਮ ਹਾਰਟ ਅਟੈਕ ਆ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਇਨਕਾਰ ਕਰ ਰਹੇ ਹਨ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਿਡਨੀਆਂ ਖਰਾਬ ਹੋ ਸਕਦੀਆਂ ਹਨ।

ਇਸ ਤੋਂ ਇਲਾਵਾ ਅੱਜ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਪਟਿਆਲਾ ਦੇ ਡੀ.ਸੀ. ਤੇ ਐਸ.ਐਸ.ਪੀ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਜਿਥੇ ਡਾਕਟਰੀ ਟੀਮ ਨੂੰ ਹਦਾਇਤ ਕੀਤੀ ਗਏ ਓਥੇ ਹੀ ਉਨ੍ਹਾਂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ।