Khetibadi Punjab Religion

ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡਰ ਪਹੁੰਚੇ SGPC ਦੇ ਪ੍ਰਧਾਨ ਧਾਮੀ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 22ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਬੇਹਦ ਨਾਜ਼ੁਕ ਸਥਿਤੀ ਦੇ ਵਿੱਚ ਹੈ। ਇਸੇ ਦੌਰਾਨ ਉਨ੍ਹਾਂ ਨੂੰ ਸਿਆਸੀ, ਧਾਰਮਿਕ ਅਤੇ ਪੰਥਕ ਆਗੂਆਂ ਦਾ ਸਾਥ ਮਿਲ ਰਿਹਾ ਹੈ।

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਰਿਆਣਾ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਖਨੌਰੀ ਬਾਰਡਰ ਪਹੁੰਚੇ ਹਨ ਜਿੱਥੇ ਉਨ੍ਹਾਂ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹਾਲ ਜਾਣਿਆ ਗਿਆ।

ਦੱਸ ਦਈਏ ਇਸ ਤੋਂ ਪਹਿਲਾਂ ਲੰਘੇ ਕੱਲ੍ਹ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਦੇ ਮਾਤਾ ਅਤੇ ਪਿਤਾ ਤਰਸੇਮ ਸਿੰਘ, ਬਾਬਾ ਬੰਤਾ ਸਿੰਘ, ਬਾਬਾ ਰਾਜਾਰਾਜ ਸਿੰਘ, ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਅਤੇ ਬਲਵੰਤ ਸਿੰਘ ਰਾਮੂਵਾਲੀਆ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ।