India Punjab

ਸਿੱਧੇ ਸਾਡੇ ਕੋਲ ਆਉਣ ਕਿਸਾਨ, ਅਸੀਂ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹਾਂ – SC

ਦਿੱਲੀ : ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਜੇਕਰ ਕਿਸਾਨ ਚਾਹੁਣ ਤਾਂ ਸਿੱਧੇ ਸੁਪਰੀਮ ਕੋਰਟ ਆ ਸਕਦੇ ਹਨ। ਜਿੱਥੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਤੇ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਕਿਸਾਨਾਂ ਦੀਆਂ ਗੱਲਾਂ ਸੁਣਨ ਲਈ ਤਿਆਰ ਹੈ।

ਬਹੁਤ ਮਹੱਤਵਪੂਰਨ ਹੈ ਡੱਲੇਵਾਲ ਦੀ ਜ਼ਿੰਦਗੀ

ਸੁਪਰੀਮ ਕੋਰਟ ਨੇ 23 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਉਸ ਦੀ ਜ਼ਿੰਦਗੀ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਸਾਲਿਸਟਰ ਜਨਰਲ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਇਹ ਬਹੁਤ ਮੁਸ਼ਕਲ ਹੋਵੇਗਾ।

ਅਦਾਲਤ ਨੇ ਕਿਹਾ ਕਿ ਡੱਲੇਵਾਲ ਨੂੰ ਬਚਾਉਣ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਜੋ ਵੀ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ, ਸੂਬਾ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਇਸ ਮਾਮਲੇ ਦੀ ਸੁਣਵਾਈ ਭਲਕੇ ਫਿਰ ਹੋਵੇਗੀ।

ਸਿੱਧੇ ਕੋਰਟ ਆ ਜਾਣ ਕਿਸਾਨ- SC

ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਕਿਸਾਨਾਂ ਦਾ ਇਲਜ਼ਾਮ ਸੀ ਕਿ ਜਿਸ ਕਮੇਟੀ ਕੋਲ ਫੈਸਲਾ ਲੈਣ ਦੀ ਕੋਈ ਸ਼ਕਤੀ ਨਹੀਂ ਹੈ ਅਜਿਹੀ ਕਮੇਟੀ ਸਾਹਮਣੇ ਪੇਸ਼ ਹੋਣ ਦਾ ਕੀ ਫਾਇਦਾ। ਜਿਸ ਦੀ ਜਾਣਕਾਰੀ ਸੁਣਵਾਈ ਦੌਰਾਨ ਕੋਰਟ ਨੂੰ ਦਿੱਤੀ ਗਈ। ਜਿਸ ਉੱਪਰ ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਯਾਨ ਦੀ ਬੈਂਚ ਨੇ ਕਿਹਾ ਕਿ ਜੇਕਰ ਕਿਸਾਨ ਨੂ ਕਮੇਟੀ ‘ਤੇ ਭਰੋਸਾ ਨਹੀਂ ਹੈ ਤਾਂ ਉਹ ਸਾਡੇ ਕੋਲ ਆ ਸਕਦੇ ਹਨ।

ਸੁਪਰੀਮ ਕੋਰਟ ਨੇ ਪੰਜਾਬ ਦੇ ਐਡਵੋਕੇਟ ਜਰਨਲ ਨੂੰ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਮੰਗਾਂ ਨੂੰ ਸੁਣਨ ਲਈ ਤਿਆਰ ਹਨ। ਕੋਰਟ ਕਿਸਾਨਾਂ ਦੀਆਂ ਜਾਇਜ਼ ਮੰਗਾਂ ਉੱਪਰ ਵਿਚਾਰ ਵੀ ਕਰੇਗੀ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਡੱਲੇਵਾਲ ਦੀ ਸਿਹਤ ਦੀ ਚਿੰਤਾ ਕਰਨੀ ਚਾਹੀਦੀ ਹੈ। ਸਾਡੇ ਸਾਰਿਆਂ ਲਈ ਡੱਲੇਵਾਲ ਦੀ ਜਾਣ ਕੀਮਤੀ ਹੈ।