ਅੱਜ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਕੀਤਾ ਜਾਵੇਗਾ। 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਧੇਰ ਨੇ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।