Punjab

ਜਥੇਦਾਰ ਅਕਾਲ ਤਖਤ ਸਾਹਿਬ ਦਾ ਸਿੱਖ ਸੰਗਤ ਨੂੰ ਆਦੇਸ਼! ਇਸ ਦਿਨ ਕੀਤਾ ਜਾਵੇ ਮੂਲ ਮੰਤਰ ਦਾ ਪਾਠ

ਬਿਉਰੋ ਰਿਪੋਰਟ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024 (8 ਪੋਹ) ਵਾਲੇ ਦਿਨ ਸਵੇਰੇ 10 ਵਜੇ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ 27 ਦਸੰਬਰ 2024 (13 ਪੋਹ) ਵਾਲੇ ਦਿਨ ਸਵੇਰੇ 10 ਵਜੇ ਵਿਸ਼ਵ ਭਰ ਵਿਚ ਵੱਸਦੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ ਨੂੰ ਸਵੇਰੇ 10 ਵਜੇ ਅਤੇ ਮਿਤੀ 27 ਦਸੰਬਰ ਨੂੰ ਸਵੇਰੇ 10 ਵਜੇ ਹਰੇਕ ਮਾਈ-ਭਾਈ ਦਸ ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਲਿਖਤੀ ਆਦੇਸ਼ ਕੀਤਾ ਹੈ ਕਿ ਉਪਰੋਕਤ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਧਰਮ ਪ੍ਰਚਾਰ ਕਮੇਟੀ, ਸੈਕਸ਼ਨ 85, 87 ਨਾਲ ਸਬੰਧਤ ਸਮੂਹ ਗੁਰਦੁਆਰਾ ਸਾਹਿਬਾਨ, ਅਦਾਰਿਆਂ, ਸਕੂਲਾਂ, ਕਾਲਜਾਂ ਨੂੰ ਸਰਕੂਲਰ ਜਾਰੀ ਕਰਕੇ ਅਤੇ ਸੰਗਤਾਂ ਨੂੰ ਅਖ਼ਬਾਰਾਂ/ ਮੀਡੀਆ ਦੇ ਮਾਧਿਅਮ ਰਾਹੀਂ ਜਾਣੂ ਕਰਵਾਇਆ ਜਾਵੇ।

ਇਹ ਵੀ ਪੜ੍ਹੋ  – ਡੱਲੇਵਾਲ ਮਸਲੇ ’ਤੇ ਸੁਪਰੀਮ ਕੋਰਟ ਸਖ਼ਤ, ਸੈਂਟਰ ਸਰਕਾਰ ਨੂੰ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਲਿਜਾਣ ਲਈ ਕਿਹਾ