ਬਿਉਰੋ ਰਿਪੋਰਟ – ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਪਰਦੀਪ ਕਲੇਰ (Pardeep Kaler) ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਖਿਲਾਫ ਗਵਾਹੀ ਦੇਣ ਲਈ ਤਿਆਰ ਹੋ ਗਿਆ ਹੈ। ਦੱਸ ਦੇਈਏ ਕਿ 9 ਸਾਲ ਪਹਿਲਾਂ 1 ਜੂਨ 2015 ਵਿਚ ਬੇਅਦਬੀ ਹੋਈ ਸੀ, ਜਿਸ ਦਾ ਬੀਤੇ ਦਿਨ ਚੰਡੀਗੜ੍ਹ ਅਦਾਲਤ ਵਿਚ ਟਰਾਇਲ ਦੀ ਸੁਣਵਾਈ ਮੌਕੇ ਪੰਜਾਬ ਪੁਲਿਸ ਦੀ ਸਿੱਟ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਮੁਖ ਮੁਲਜ਼ਮ ਪ੍ਰਦੀਪ ਕਲੇਰ ਮੁਲਜ਼ਮ ਖਿਲਾਫ ਗਵਾਹੀ ਦੇਣਾ ਚਾਹੁੰਦਾ ਹੈ। ਇਸ ਕਰਕੇ ਉਸ ਨੂੰ ਸਰਕਾਰੀ ਗਵਾਬ ਬਣਨ ਦੀ ਮਨਜ਼ੂਰੀ ਦਿੱਤੀ ਜਾਵੇ। ਹੁਣ ਇਸ ਮਸਲੇ ‘ਤੇ ਅਗਲੀ ਸੁਣਵਾਈ 9 ਜਵਨਰੀ 2025 ਨੂੰ ਹੋਵੇਗੀ।
ਸਾਲ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਜਾਂਚ ਕਰਨ ਲਈ ਐਸ.ਆਈ.ਟੀ ਦਾ ਗਠਨ ਕੀਤਾ ਸੀ। ਐਸ.ਆਈ.ਟੀ ਵੱਲੋਂ ਇਸ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰ ਮੁਲਜ਼ਮਾਂ ਖਿਲਾਫ ਤਿੰਨ ਮਾਮਲੇ ਦਰਜ ਕੀਤੇ ਸਨ, ਜਿਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂਂ ‘ਤੇ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ – ਕਿਸ ਨੇ ਦਿੱਤਾ ਪ੍ਰਿਅੰਕਾ ਗਾਂਧੀ ਨੂੰ 1984 ਸਿੱਖ ਨਸਲਕੁਸ਼ੀ ਦਾ ਬੈਗ ?