ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰਿਆ (Gulab Chand Kataria) ਨਾਲ ਮੁਲਾਕਾਤ ਕੀਤੀ ਗਈ ਹੈ। ਵਫਦ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਨੰ ਲੈ ਕੇ ਦਿੱਤੇ ਬਿਆਨ ‘ਤੇ ਮੁਆਫੀ ਦੀ ਮੰਗ ਕੀਤੀ ਹੈ। ਇਸ ਵਫਦ ਦੀ ਅਗਵਾਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਅਸੀਂ ਮੀਟਿੰਗ ਵਿੱਚ ਦੋ ਅਹਿਮ ਗੱਲਾਂ ਪ੍ਰਮੁੱਖਤਾ ਨਾਲ ਉਠਾਇਆ ਹਨ। ਅਮਨ ਅਰੋੜਾ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਮੈਮੋਰੰਡਮ ਰਾਸ਼ਟਰਪਤੀ ਨੂੰ ਭੇਜਿਆ ਜਾਵੇ ਅਤੇ ਇਸ ਦੇ ਨਾਲ ਹੀ ਅਮਿਤ ਸ਼ਾਹ ਮੁਆਫੀ ਵੀ ਮੰਗਣ। ਇਸ ਤੋਂ ਇਲਾਵਾ ਵਫਦ ਵੱਲੋਂ ਅਮਿਤ ਸ਼ਾਹ ਨੂੰ ਅਹੁਦੇ ਤੋਂ ਹਟਾਉਣ ਦੀ ਵੀ ਮੰਗ ਕੀਤੀ ਹੈ। ਦੂਜਾ ਮੁੱਦਾ ਇਹ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਕੇ ਲੰਬੇ ਸਮੇਂ ਕੋਂ ਕਿਸਾਨੀ ਅੰਦੋਲਨ ਚੱਲ ਰਿਹਾ ਹੈ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ ਪਰ ਕੇਂਦਰ ਸਰਕਾਰ ਕੋਈ ਗੱਲਬਾਤ ਨਹੀਂ ਕਰ ਰਹੀ। ਕੇਂਦਰ ਸਰਕਾਰ ਨੂੰ ਗੱਲਬਾਤ ਕਰਨੀ ਚਾਹੀਦੀ ਹੈ। ਵਫ਼ਦ ਵਿਚ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਸਨ।
ਇਹ ਵੀ ਪੜ੍ਹੋ – ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਰਿਪੋਰਟ ਕੀਤੀ ਪੇਸ਼