Punjab

ਪੰਜਾਬ ਦੀ ਝਾਕੀ ਨੂੰ ਮਿਲੀ ਥਾਂ! ਪਰੇਡ ‘ਚ ਆਵੇਗੀ ਨਜ਼ਰ

ਬਿਉਰੋ ਰਿਪੋਰਟ – ਇਸ ਵਾਰ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਥਾਂ ਮਿਲੀ ਹੈ। ਇਸ ਵਾਰੀ 26 ਜਨਵਰੀ ਦੇ ਮੌਕੇ ਪੰਜਾਬ ਦੀ ਝਾਕੀ ਦੇਖੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪਿਛਲੀ ਵਾਰੀ ਪੰਜਾਬ ਦੀ ਝਾਕੀ ਨੂੰ 26 ਜਨਵਰੀ ਦੀ ਪਰੇਡ ਵਿਚ ਥਾਂ ਨਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵਿਰੋਧ ਜਤਾਇਆ ਗਿਆ ਸੀ ਅਤੇ ਪੰਜਾਬ ਵਿਚ ਵੀ ਇਸ ਦਾ ਵੱਡੇ ਪੱਧਰ ‘ਤੇ ਵਿਰੋਧ ਹੋਇਆ ਸੀ। ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਤੇ ਪੰਜਾਬ ਸਰਕਾਰ ਨੇ ਜੋ ਝਾਕੀ ਕੇਂਦਰ ਸਰਕਾਰ ਨੂੰ ਭੇਜੀ ਸੀ ਪਾਸ ਨਾ ਹੋਣ ਤੋਂ ਬਾਅਦ ਪੂਰੇ ਸੂਬੇ ਦੀਆਂ ਸੜਕਾਂ ‘ਤੇ ਘੁਮਾਈ ਸੀ।

ਇਹ ਵੀ ਪੜ੍ਹੋ – ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਦਿਹਾੜੇ ‘ਤੇ ਕੌਮ ਦੇ ਨਾਮ ਸੰਦੇਸ਼ ਕੀਤਾ ਜਾਰੀ