Punjab

DC ਪਟਿਆਲਾ ਵੱਲੋਂ ਡੱਲੇਵਾਲ ਨੂੰ ਮਨਾਉਣ ਦੀ ਕੋਸ਼ਿਸ਼ ਪਰ ਨਹੀਂ ਬਣ ਸਕੀ ਗੱਲ

 ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਅਤੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਖਨੌਰੀ ਸਰਹੱਦ ਉੱਪਰ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਹੀਲ ਜਾਣਿਆ ਹੈ।

ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਜਾਣਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਉਹ ਸ. ਡੱਲੇਵਾਲ ਨੂੰ ਮਿਲਣ ਲਈ ਆਉਂਦੇ ਹਨ ਤੇ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ਮੁਤਾਬਕ ਦਵਾਈਆਂ ਲੈਣ ਲਈ ਕਿਹਾ ਹੈ ਪਰ ਉਨ੍ਹਾਂ ਮਨ੍ਹਾ ਕਰ ਦਿੱਤਾ ਹੈ ਜਦਕਿ ਉਨ੍ਹਾਂ ਦੀ ਸਿਹਤ ਸਬੰਧੀ ਜਾਂਚ ਰਿਪੋਰਟ ਦੇ ਆਧਾਰ ‘ਤੇ ਸਿਵਲ ਸਰਜਣ ਦੱਸ ਸਕਦੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਜਗਜੀਤ ਡੱਲੇਵਾਲ ਦੇ ਸਿਹਤ ’ਤੇ ਚਿੰਤਾ ਪ੍ਰਗਟਾਈ ਸੀ। ਸੁਨੀਲ ਜਾਖੜ ਕਿਹਾ ਕਿ ਇਹ ਚਿੰਤਾ ਕਿਸੇ ਇਕ ਵਰਗ ਜਾਂ ਇਕ ਗਰੁੱਪ ਦੀ ਨਹੀਂ ਸਗੋਂ ਪੂਰੇ ਪੰਜਾਬ ਦੀ ਹੈ । ਜਗਜੀਤ ਡੱਲੇਵਾਲ ਦੀ ਅੱਜ ਜੋ ਹਾਲਤ ਬਣੀ ਹੋਈ ਹੈ ਉਹ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਡੱਲੇਵਾਲ ਨੂੰ ਮਿਲਣ ਜਾ ਰਹੇ ਵਿਰੋਧੀ ਆਗੂਆਂ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਬੀਤੇ ਦਸ ਦਿਨਾਂ ਤੋਂ ਵੱਖ-ਵੱਖ ਲੀਡਰਾਂ ਉਥੇ ਜਾ ਕੇ ਹਾਲ-ਚਾਲ ਜਾਨਣ ਜਾ ਰਹੇ ਹਨ ਪਰ ਸ਼ੁਰੂ ‘ਚ ਕਿਸੇ ਨੇ ਕੋਈ ਵਾਹ ਨਾ ਲਈ ।

ਉਨ੍ਹਾਂ ਕਿਹਾ ਕਿ ਸਾਰੇ ਉਥੇ ਜਾ ਕੇ ਰਿਪੋਰਟਾਂ ਦੀ ਜਾਂਚ ਤਾਂ ਲੈ ਲੈਂਦੇ ਹਨ ਪਰ ਕਿਸੇ ਨੇ ਡੱਲੇਵਾਲ ਦੇ ਮਰਨ ਵਰਤ ਤੁੜਾਉਣ ਸਬੰਧੀ ਗੱਲ ਨਹੀਂ ਕੀਤੀ ਤੇ ਨਾ ਹੀ ਕਿਸੇ ਨੇ ਮਰਨ ਵਰਤ ਖ਼ਤਮ ਕਰਾਉਣ ਦਾ ਫ਼ੈਸਲਾ ਲਿਆ | ਉਨ੍ਹਾਂ ਅੱਗੇ ਕਿਹਾ ਕਿ ਡੱਲੇਵਾਲ ਜੀ ਦੀ ਜ਼ਿੰਦਗੀ ਬਹੁਤ ਕੀਮਤੀ ਹੈ।