Punjab

ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ, ਮੁੱਖ ਮੰਤਰੀ ਦੀ ਕੇਂਦਰ ਨੂੰ ਨਸੀਹਤ! ਕਿਸਾਨਾਂ ਦੀ ਲਵੋ ਸਾਰ

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਵੱਲੋਂ ਕਰੀਬ 28 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਟੱਸ ਤੋਂ ਮੱਸ ਨਹੀਂ ਹੋਇਆ ਜਾ ਰਿਹਾ। ਇਸ ‘ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ,ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ ਅਤੇ ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ‘ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ।

ਦੱਸ ਦੇਈਏ ਕਿ ਕਿਸਾਨਾ ਵੱਲੋਂ ਫਰਵਰੀ 2024 ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਕਈ ਵਾਰ ਦਿੱਲੀ ਕੂਚ ਦੀ ਵੀ ਕੋਸ਼ਿਸ਼ ਕੀਤੀ ਸੀ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਅਤੇ ਹੁਣ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਹੋਏ ਹਨ।

ਇਹ ਵੀ ਪੜ੍ਹੋ – ਅਮਰੀਕਾ ਦੇ ਕੈਲੀਫੋਰਨੀਆ ‘ਚ ਗੋਲੀਬਾਰੀ, ਡਰੱਗ ਮਾਫੀਆ ਸੁਨੀਲ ਯਾਦਵ ਦਾ ਕਤਲ; ਗੋਲਡੀ ਬਰਾੜ ਗੈਂਗ ਨੇ ਲਈ ਜ਼ਿੰਮੇਵਾਰੀ