ਬਿਉਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੱਲੋਂ ਭੀਮ ਰਾਓ ਅੰਬੇਦਕਰ ਜੀ ਨੂੰ ਲੈ ਕੇ ਕੀਤੀ ਟਿੱਪਣੀ ਤੇ ਕਾਂਗਰਸੀ ਆਗੂਆਂ ਨੇ ਅੱਜ ਪੂਰੇ ਪੰਜਾਬ ਵਿਚ ਰੋਸ਼ ਮਾਰਚ ਕੱਢੇ ਹਨ। ਅੰਮ੍ਰਿਤਸਰ ਵਿਚ ਵੀ ਅੱਜ ਕਾਂਗਰਸ ਦੀ ਸਥਾਨਕ ਲੀਡਰਸ਼ਿਪ ਨੇ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਹੈ। ਦੱਸ ਦੇਈਏ ਕਿ ਇਹ ਰੋਸ ਮਾਰਚ ਅੰਮ੍ਰਿਤਸਰ ਕਾਂਗਰਸ ਦੇ ਦਿਹਾਤੀ ਦਫਤਰ ਤੋਂ ਲੈ ਕੇ ਡੀਸੀ ਦਫਤਰ ਤੱਕ ਕੱਢਿਆ ਗਿਆ ਅਤੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਖਤਮ ਹੋਇਆ ਹੈ। ਇਸ ਮੌਕੇ ਅੰਮ੍ਰਿਤਸਰ ਦੀ ਕਾਂਗਰਸ ਲੀਡਰਸ਼ਿਪ ਦੇ ਵੱਡੇ ਲੀਡਰ ਹਾਜ਼ਰ ਸਨ। ਅਜਨਾਲਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਹੋਰ ਲੀਡਰਾਂ ਨੇ ਕਿਹਾ ਕਿ ਜਦੋਂ ਤੱਕ ਅਮਿਤ ਸ਼ਾਹ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੰਦੇ ਉਦੋ ਤੱਕ ਇਸੇ ਤਰ੍ਹਾਂ ਪ੍ਰਦਰਸ਼ਨ ਹੁੰਦੇ ਰਹਿਣਗੇ। ਕਾਂਗਰਸ ਦੇ ਸਾਰੇ ਲੀਡਰਾਂ ਨੇ ਅਮਿਤ ਸ਼ਾਹ ਦੇ ਅੰਬੇਦਕਰ ਜੀ ਨੂੰ ਲੈ ਕੇ ਦਿੱਤੇ ਬਿਆਨ ਦੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ – ਪੈਰਾਂ ਨਾਲ ਕੁਚਲ ਕੇ ਬਣਾਇਆ ਜਾ ਰਿਹਾ ਸੀ ਗਚਕ: ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਸੀਲ ਕੀਤਾ ਫੈਕਟਰੀ