Punjab

ਲੁਧਿਆਣਾ ‘ਚ ਕਾਂਗਰਸ-ਭਾਜਪਾ ਗਠਜੋੜ ਵਿਚਾਲੇ ਰਵਨੀਤ ਬਿੱਟੂ ਦਾ ਅਹਿਮ ਬਿਆਨ! ਸਥਿਤੀ ਹੋਈ ਸਾਫ

ਬਿਉਰੋ ਰਿਪੋਰਟ – ਪੰਜਾਬ ਵਿਚ ਹੋਈਆ ਨਗਰ ਨਿਗਮ ਚੋਣਾਂ (MC Election)  ਵਿਚ ਲੁਧਿਆਣਾ ਦਾ ਨਤੀਜੇ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਸੀ, ਜਿਸ ਤੋਂ ਬਾਅਦ ਇਹ ਖਬਰਾਂ ਚੱਲ ਰਹੀਆਂ ਸਨ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਮਿਲ ਕੇ ਆਪਣਾ ਮੇਅਰ ਬਣਾ ਸਕਦੇ ਹਨ ਪਰ ਹੁਣ ਇਨ੍ਹਾਂ ਖਬਰਾਂ ਨੂੰ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ( Ravneet Singh bittu) ਨੇ ਵਿਰਾਮ ਲਗਾ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਿਚਾਲੇ ਗਠਜੋੜ ਨਹੀਂ ਹੋ ਸਕਦਾ ਅਤੇ ਭਾਜਪਾ ਲੁਧਿਆਣਾ ਵਿਚ ਮਜ਼ਬੂਤ ਵਿਰੋਧੀ ਧਿਰ ਦੀ ਭੂਮਿਕਾ ਅਦਾ ਕਰੇਗੀ। ਕਾਂਗਰਸ ਨਾਲ ਸਮਝੌਤਾ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ। ਬਿੱਟੂ ਨੇ ਕਿਹਾ ਕਿ ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁੱਧ ਹੈ। ਚੱਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਖਤਮ ਕੀਤਾ ਜਾਣਾ ਚਾਹੀਦਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਪੱਪੀ ਪਰਾਸ਼ਰ ਨੇ ਦਾਅਵਾ ਕੀਤਾ ਹੈ ਕਿ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਹੀ ਮੇਅਰ ਬਣਾਏਗੀ। ਕਾਂਗਰਸ ਦੇ 10 ਅਤੇ ਭਾਜਪਾ ਦੇ 8 ਕੌਂਸਲਰ ਸਾਡੇ ਸੰਪਰਕ ਵਿੱਚ ਹਨ। ਜਿਸ ਕਾਰਨ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਕਿ ਉਹ ਸਾਡੀ ਪਾਰਟੀ ਦੇ ਮੇਅਰ ਬਣ ਗਏ ਹਨ। ਹੁਣ ਸਿਰਫ਼ ਐਲਾਨ ਬਾਕੀ ਹੈ

ਦੱਸ ਦੇਈਏ ਕਿ ਲੁਧਿਆਣਾ ਵਿੱਚ ਕੁੱਲ 95 ਸੀਟਾਂ ਹਨ ਅਤੇ ਆਮ ਆਦਮੀ ਪਾਰਟੀ ਨੇ 41, ਭਾਜਪਾ ਨੇ 19, ਕਾਂਗਰਸ ਨੇ 30, ਅਕਾਲੀ ਦਲ ਨੇ 2 ਅਤੇ ਆਜ਼ਾਦ ਨੇ 3 ਸੀਟਾਂ ਜਿੱਤੀਆਂ ਹਨ। ਇਸ ਦੇ ਨਾਲ ਹੀ ਹੁਣ ਇੱਕ ਆਜ਼ਾਦ ਅਤੇ ਇੱਕ ਅਕਾਲੀ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ – ਅੰਮ੍ਰਿਤਸਰ ‘ਚ ਕਾਂਗਰਸ ਨੇ ਕੱਢਿਆ ਰੋਸ ਮਾਰਚ! ਮੰਗਿਆ ਸ਼ਾਹ ਦਾ ਅਸਤੀਫਾ