India

ਸੌਰਵ ਗਾਂਗੁਲੀ ਦੀ ਬੇਟੀ ਸਨਾ ਗਾਂਗੁਲੀ ਦੀ ਕਾਰ ਹੋਈ ਹਾਦਸਾਗ੍ਰਸਤ

ਬਿਉਰੋ ਰਿਪੋਰਟ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ (Sourav Ganguly) ਦੀ ਬੇਟੀ ਸਨਾ ਗਾਂਗੁਲੀ ਦੀ ਕਾਰ ਦੀ ਬੱਸ ਨਾਲ ਟੱਕਰ ਹੋਈ ਹੈ। ਬੀਤੀ ਸ਼ਾਮ ਕੋਲਕਾਤਾ (Kolkta) ਦੇ ਡਾਇਮੰਡ ਹਾਰਬਰ ਰੋਡ ‘ਤੇ ਇਹ ਹਾਦਸਾ ਵਾਪਰਿਆ ਹੈ। ਚੰਗੀ ਗੱਲ਼ ਇਹ ਰਹੀ ਕਿ ਇਸ ਵਿਚ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸਨਾ ਕਾਰ ਵਿਚ ਡਰਾਈਵਰ ਸੀਟ ਦੇ ਨਾਲ ਵਾਲੀ ਸੀਟ ‘ਤੇ ਬੈਠੀ ਸੀ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਅਤੇ ਕੁਝ ਦੂਰੀ ‘ਤੇ ਜਾ ਕੇ ਉਸ ਨੂੰ ਸਾਖਰ ਬਾਜ਼ਾਰ ਵਿਚੋਂ ਫੜ ਲਿਆ ਗਿਆ। ਗਾਂਗੁਲੀ ਨੇ ਇਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰ  ਉਸ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ – ਸਰਕਾਰੀ ਹਸਪਤਾਲ ਦੀਆਂ ਸੇਵਾਵਾਂ ਹੋ ਸਕਦੀਆਂ ਠੱਪ! ਹੜਤਾਲ ਦੀ ਚੇਤਾਵਨੀ