Punjab

ਕਿਸਾਨ ਪਰਸੋਂ ਸਾੜਨਗੇ ਮੋਦੀ ਸਰਕਾਰ ਦੀਆਂ ਅਰਥੀਆਂ

ਬਿਉਰੋ ਰਿਪੋਰਟ – ਕਿਸਾਲ ਲੀਡਰ ਸਰਵਨ ਸਿੰਘ ਪੰਧੇਰ (Sarvan Singh Pandher) ਨੇ ਇਕ ਵਾਰ ਫਿਰ ਆਪਣੇ ਦਿੱਤੇ ਪ੍ਰੋਗਰਾਮ ਨੂੰ ਦੁਹਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਟੱਸ ਤੋਂ ਮੱਸ ਨਹੀਂ ਹੋ ਰਹੀ ਪਰ ਕਿਸਾਨਾਂ ਵੱਲੋਂ 13 ਜਨਵਰੀ ਨੂੰ ਲੋਹੜੀ ਵਾਲੇ ਨਵੇਂ ਖੇਤੀ ਨੀਤੀ ਦੇ ਡਰਾਫਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਦੇ ਨਾਲ ਹੀ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਪੂਰੇ ਦੇਸ਼ ਦੇ ਕਿਸਾਨ ਆਪਣੇ ਟਰੈਕਟਰਾਂ ਸਮੇਤ ਸੜਕਾਂ ‘ਤੇ ਮਾਰਚ ਕਰਨਗੇ। ਪੰਧੇਰ ਨੇ ਕਿਹਾ ਕਿ ਜੇਕਰ ਕਿਸਾਨ ਐਮਐਸਪੀ ਤੇ ਕਰਜ਼ਾ ਮੁਆਫੀ ਚਾਹੁੰਦੇ ਹਨ ਤਾਂ ਸਾਰੇ ਕਿਸਾਨ 10 ਜਨਵਰੀ ਨੂੰ ਪੂਰੇ ਦੇਸ਼ ਵਿਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜਨ। ਪੰਧੇਰ ਨੇ ਦੱਸਿਆ ਕਿ 13 ਜਨਵਰੀ ਤੋਂ ਬਾਅਦ ਦੋਵੇਂ ਫੋਰਮ ਮੀਟਿੰਗ ਕਰਕੇ ਅਗਲੀ ਰਣਨੀਤੀ ਦੀ ਜਾਣਕਾਰੀ ਦੇਣਗੇ।

ਇਹ ਵੀ ਪੜ੍ਹੋ – PSEB ਨੇ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ