Punjab

ਭਾਜਪਾ ਦੀ ਕੌਂਸਲਰ ‘ਆਪ’ ‘ਚ ਹੋਈ ਸ਼ਾਮਲ

ਬਿਉਰੋ ਰਿਪੋਰਟ – ਜਲੰਧਰ ‘ਚ ਆਮ ਆਦਮੀ ਪਾਰਟੀ (AAP) ਵੱਲੋਂ ਆਪਣਾ ਮੇਅਰ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਹੋਇਆ ਹੈ। ਪਾਰਟੀ ਵੱਲੋਂ ਦੂਜੀਆਂ ਪਾਰਟੀਆਂ ਦੇ ਕੌਂਸਲਰ ਵੀ ਸ਼ਾਮਲ ਕਰਵਾਏ ਜਾ ਰਹੇ ਹਨ। ਇਸ ਦੇ ਤਹਿਤ ਅੱਜ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਭਾਜਪਾ ਦੀ ਟਿਕਟ ਤੇ ਜਿੱਤ ਕੇ ਕੌਂਸਲਰ ਬਣੀ ਸੱਤਿਆ ਰਾਣੀ ਨੂੰ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਨੂੰ 21 ਦਿਨ ਬੀਤ ਚੁੱਕੇ ਹਨ ਪਰ ਹੁਣ ਤੱਕ ਕਿਸੇ ਵੀ ਨਗਰ ਨਿਗਮ ਦੇ ਮੇਅਰ ਦੀ ਚੋਣ ਨਹੀਂ ਹੋਈ ਹੈ। ਦਰਅਸਲ ਚੋਣ ਨਤੀਜਿਆਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ, ਜਿਸ ਕਾਰਨ ਸਾਰੀਆਂ ਪਾਰਟੀਆਂ ਲਾਬਿੰਗ ਵਿੱਚ ਲੱਗੀਆਂ ਹੋਈਆਂ ਸਨ। ਜਲੰਧਰ ਵਿਚ ਆਮ ਆਦਮੀ ਪਾਰਟੀ ਹੌਲੀ-ਹੌਲੀ ਹੋਰਾਂ ਪਾਰਟੀਆਂ ਦੇ ਕੌਂਸਲਰ ਆਪਣੇ ਵਿਚ ਰਲਾ ਕੇ ਮੇਅਰ ਬਣਾਉਣ ਵੱਲ ਵਧ ਰਹੀ ਹੈ। ਇਹ ਵੀ ਚਰਚਾ ਚੱਲ ਰਹੀ ਹੈ ਕਿ 2 ਤੋਂ 3 ਹੋਰਾਂ ਦੇ ਕੌਂਸਲਰ ਵੀ ਆਮ ਆਦਮੀ ਪਾਰਟੀ ਦੇ ਸੰਪਰਕ ਵਿਚ ਹਨ।

ਇਹ ਵੀ ਪੜ੍ਹੋ – PSEB ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ