ਖਨੌਰੀ ਬਾਡਰ : ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਪਿਛਲੇ 43 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ ਪਰ ਸਰਕਾਰਨੇ ਇਸ ਮਾਮਲੇ ਨੂੰ ਲੈ ਕੇ ਹਾਲੇ ਤੱਕ ਚੁੱਪ ਧਾਰੀ ਹੋਈ ਹੈ।। ਖਨੌਰੀ ਬਾਰਡਰ ਤੋਂ ਮੀਡੀਆ ਨਾਲ ਗੱਲ ਕਰਦਿਆਂ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਕਿਸਾਨਾਂ ਦਾ ਕੋਈ ਨਵੀਂ ਮੰਗ ਨਹੀਂ ਹੈ, ਜੋ ਸਰਕਾਰ ਨੇ ਪਹਿਲਾਂ ਮੰਗਾਂ ਮੰਨੇ ਜਾਣ ਦੇ ਵਾਅਦੇ ਕੀਤੇ ਸਨ ਉਹੀ ਮੰਗਾਂ ਅੱਜ ਹਨ।
ਉਨ੍ਹਾਂ ਨੇ ਕਿਹਾ ਕਿ ਕਿਸਾਨ ਸਿਰਫ ਸਰਕਾਰ ਤੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਹਿ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਿੱਲੀ ਦੇ ਕਿਸਾਨਾਂ ਨੂੰ ਮਿਲ ਰਹੇ ਨੇ ਪਰ ਉਨ੍ਹਾ ਦੇ ਕੋਲ ਜਗਜੀਤ ਸਿੰਘ ਡੱਲੇਵਾਲ ਨੂੰ ਦਾ ਸਮਾਂ ਨਹੀਂ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ। ਕੋਹਾੜ ਨੇ ਕਿਹਾਕਿ ਕੇ ਜਿਸ ਤਰ੍ਹਾਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਹੇਠਾਂ ਆ ਰਹੀ ਹੈ ਉਸੇ ਤਰ੍ਹਾਂ ਲੋਕਤੰਤਰ ਵੀ ਲਗਾਤਾਰ ਹੇਠਾਂ ਡਿੱਗ ਰਿਹਾ ਹੈ।
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਡਾਕਟਰਾਂ ਦੀ ਟੀਮ ਨੇ ਕਿਹਾ ਕਿ ਕੁਝ ਨਾ ਖਾਮ ਦੇ ਕਾਰਨ ਉਨ੍ਹਾਂ ਦੇ ਸਰੀਰ ਦਾ ਸੋਡੀਅਮ ਲਗਾਤਾਰ ਘੱਟ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਦੇ ਸਰੀਰਕ ਅੰਗ ਬਹੁਤ ਜ਼ਿਆਦਾ ਕਮਜ਼ੋਰ ਹੋ ਗਏ ਹਨ।