India Punjab

ਚੰਡੀਗੜ੍ਹ ਉੱਤੇ ਸਿਰਫ ਪੰਜਾਬ ਦਾ ਹੀ ਹੱਕ – ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਚੀਫ਼ ਸੈਕਟਰੀ ਲਗਾਉਣ ਦੇ ਫੈਸਲੇ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।

ਇਸ  ਫੈਸਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਤਰਾਜ਼ ਦਰਜ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਭਾਰਤ ਦਾ ਅੱਜ ਕੋਈ ਇਤਿਹਾਸ ਹੈ ਤਾਂ ਉਸ ਵਿੱਚ 95 % ਹਿੱਸਾਂ ਪੰਜਾਬੀਆਂ ਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਸ਼ਹਿਰ ਵਸਾਇਆ ਗਿਆ ਹੈ। ਚੰਡੀਗੜ੍ਹ ਉੱਤੇ ਸਿਰਫ ਪੰਜਾਬ ਦਾ ਹੀ ਹੱਕ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।

ਉਨ੍ਹਾਂ ਨੇ ਕਿਹਾ  ਕਿ ਭਾਜਪਾ ਸਰਕਾਰ ਅਜਿਹੇ ਫੈਸਲੇ ਕਰਕੇ ਲਗਾਤਾਰ ਦੇਸ਼ ਨੂੰ ਕਮਜ਼ੋਰ ਬਣਾ ਰਹੀ ਹੈ। ਸੰਧਵਾਂ ਨੇ ਕਿਹਾ ਕਿ ਕੇਂਦਰ ਦੁਆਰਾ ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਚੀਫ਼ ਸੈਕਟਰੀ ਲਗਾਉਣ ਸਿੱਧਾ-ਸਿੱਧਾ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨਾ ਹੈ।