Punjab

ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਵਾਲੀ ਮੰਗ ਠੁਕਰਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਦੀ ਜੇਲ੍ਹਾਂ ਵਾਲੀ ਮੰਗ ਨੂੰ ਠੁਕਰਾ ਦਿੱਤਾ ਹੈ। ਦਿੱਲੀ ਪੁਲਿਸ ਨੇ 9 ਸਟੇਡੀਅਮਾਂ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ। ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਦਿੱਲੀ ਸਰਕਾਰ ਦੇ ਇਸ ਫੈਸਲੇ ‘ਤੇ ਧੰਨਵਾਦ ਕੀਤਾ।

ਦਿੱਲੀ ਪੁਲਿਸ ਨੇ ਸਾਫ਼ ਕੀਤਾ ਸੀ ਕਿ ਜੇਕਰ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਪੁਲਿਸ ਵੱਲੋਂ ਦਿੱਲੀ ਸਰਕਾਰ ਤੋਂ 9 ਸਟੇਡੀਅਮ ਖਾਲੀ ਮੰਗੇ ਗਏ ਸਨ। ਦਿੱਲੀ ਪੁਲਿਸ ਇੰਨਾਂ ਸਟੇਡੀਅਮਾਂ ਨੂੰ ਆਰਜ਼ੀ ਤੌਰ ‘ਤੇ ਜੇਲ੍ਹ ਬਣਾਉਣ ਦੀ ਤਿਆਰੀ ਕਰ ਰਹੀ ਹੈ।