Punjab Religion

ਸ੍ਰੀ ਮੁਕਤਸਰ ਸਾਹਿਬ (ਮਾਘੀ) ਦੇ ਸਮਾਗਮ ਬਾਬਤ SGPC ਨੇ ਦਿੱਤੀ ਜਾਣਕਾਰੀ

 ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੀ ਪਹਿਲੀ ਤਾਰੀਖ ਨੂੰ 40 ਮੁਕਤਿਆਂ ਦੀ ਯਾਦ ‘ਚ ਇਤਿਹਾਸਕ ਜੋੜ ਮੇਲਾ ਮਾਘੀ ਮਨਾਇਆ ਜਾਂਦਾ ਹੈ। ਖਿਦਰਾਣੇ ਦੀ ਜੰਗ ‘ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ 40 ਮੁਕਤਿਆਂ ਦੀ ਯਾਦ ‘ਚ ਇਹ ਜੋੜ ਮੇਲਾ ਮਨਾਇਆ ਜਾਂਦਾ ਹੈ।

ਜੋੜ-ਮੇਲਾ ਸ੍ਰੀ ਮੁਕਤਸਰ ਸਾਹਿਬ (ਮਾਘੀ) ਦੇ ਪ੍ਰਬੰਧਾਂ ਸੰਬੰਧੀ ਵਿਸ਼ੇਸ਼ ਜਾਣਕਾਰੀ SGPC ਦੇ ਮੈਂਬਰ ਨੇ ਦੱਸਿਆ ਕਿ 12 ਤਰੀਕ ਨੂੰ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਜਿਨਾਂ ਦੇ 14 ਜਨਵਰੀ ਨੂੰ ਮਾਘੀ ਵਾਲੇ ਦਿਨ ਭੋਗ ਪਾਏ ਜਾਣਗੇ।  13 ਜਨਵਰੀ ਦੁਪਹਿਰ ਬਾਅਦ ਭਾਈ ਮਹਾ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।

15 ਜਨਵਰੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਏ ਜਾਣਗੇ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦੇ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਤੋਂ ਗੁਰਦੁਆਰਾ ਦਾਤਣਸਰ ਸਾਹਿਬ ਤੋਂ ਵਾਪਸੀ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤ ਹੋਵੇਗਾ।  15 ਤਰੀਕ ਨੂੰ ਗੁਰਦੁਆਰਾ ਤੰਬੂ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।

ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੇਲਾ ਮਾਘੀ ਇਸ ਵਾਰ 12 ਤੋਂ 15 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ‘ਇਤਿਹਾਸ ਦੀ ਗੱਲ ਕਰੀਏ ਤਾਂ ਉਹ ਚਾਲੀ ਸਿੱਖ ਜੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਲਿਖ ਦੇ ਆਏ ਸਨ ਨੇ ਇਸ ਜਗਾਹ ਖਿਦਰਾਣੇ ਦੀ ਜੰਗ ‘ਚ ਸ਼ਹੀਦੀਆਂ ਪ੍ਰਾਪਤ ਕੀਤੀਆਂ ਅਤੇ ਇਹ 40 ਸਿੱਖਾਂ ਨੂੰ ਸਿੱਖ ਇਤਿਹਾਸ ‘ਚ 40 ਮੁਕਤਿਆਂ ਦੇ ਨਾਮ ਨਾਲ ਜਾਣਿਆ ਜਾਂਦਾ ਹੈ।