ਬਿਉਰੋ ਰਿਪੋਰਟ – ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਨੂੰ ਮੋਹਾਲੀ ਅਦਾਲਤ ਨੇ ਝਟਕਾ ਦਿੰਦੇ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਚ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਗੁਰਸ਼ੇਰ ਸਿੰਘ ਸੰਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਸੰਧੂ ਨੂੰ ਹੁਣ ਜੇਲ੍ਹ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਸ਼ਰਨ ਲੈਣੀ ਪਵੇਗੀ। ਗੁਰਸ਼ੇਰ ਸਿੰਘ ਸੰਧੂ ਨੇ ਪਟੀਸ਼ਨ ਵਿੱਚ ਮੁੱਖ ਤੌਰ ‘ਤੇ ਦੋ ਦਲੀਲਾਂ ਦਿੱਤੀਆਂ ਸਨ ਕਿ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ‘ਚ ਉਸ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਗਲਤ ਹੈ। ਬਲਜਿੰਦਰ ਸਿੰਘ ਉਰਫ ਟਾਹਲਾ ਦੀ ਸ਼ਿਕਾਇਤ ਦੀ ਜਾਂਚ ਮੋਹਾਲੀ ਦੇ ਤਤਕਾਲੀ ਐਸਐਸਪੀ ਸੰਦੀਪ ਗਰਗ ਨੇ ਕੀਤੀ ਸੀ। ਜਿਸਨੇ ਸ਼ਿਕਾਇਤ ਨੂੰ ਝੂਠਾ ਪਾਇਆ। ਹਾਲਾਂਕਿ, ਬਾਅਦ ਵਿੱਚ ਰੋਪੜ ਦੇ ਐਸਪੀ ਦੁਆਰਾ ਕੀਤੀ ਗਈ ਜਾਂਚ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ। ਜੋ ਐਸਐਸਪੀ ਗਰਗ ਤੋਂ ਜੂਨੀਅਰ ਹੈ। ਪਟੀਸ਼ਨ ਵਿੱਚ ਦੂਜੀ ਦਲੀਲ ਇਹ ਹੈ ਕਿ ਉਸਨੂੰ ਲਾਰੈਂਸ ਬਿਸ਼ਨੋਈ ਇੰਟਰਵਿਊ ਵਿਵਾਦ ਵਿੱਚ ਵੀ ਬਲੀ ਦਾ ਬੱਕਰਾ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ – ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਮੰਗੀ ਤੁਲਨਾਤਮਕ ਰਿਪੋਰਟ