Punjab

ਖਹਿਰਾ ਨੇ ਨਜਾਇਜ਼ ਮਾਇਨਿੰਗ ਦਾ ਚੁੱਕਿਆ ਮੁੱਦਾ, ਪੰਜਾਬ ਸਰਕਾਰ ‘ਤੇ ਕੱਸੇ ਤੰਜ

ਬਿਉਰੋ ਰਿਪੋਰਟ – ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਨਜਾਇਜ਼ ਮਾਇਨਿੰਗ ਦੀ ਵੀਡੀਓ ਵਾਇਰਲ ਕਰ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ‘ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਨਾਲ ਫੇਲ ਸਾਬਤ ਹੋਈ ਹੈ ਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੌਲ ਨੇੜੇ ਸੁੱਕੀ ਨਹਿਰ ‘ਚੋਂ ਸ਼ਰੇਆਮ ਮਾਈਨਿੰਗ ਹੋ ਰਹੀ ਹੈ ਪਰ ਪ੍ਰਸਾਸ਼ਨ ਕੁੰਭਕਰਨੀ ਨੀਂਦ ਸੁੱਤਾ ਹੈ। ਵੀਡੀਓ ‘ਚ ਵਿਅਕਤੀ ਕਹਿ ਰਿਹਾ ਹੈ ਆਸ ਪਾਸ ਮਾਈਨਿੰਗ ਦਾ ਪੂਰਾ ਰੌਲਾ ਪਿਆ ਹੈ ਪਰ ਸਰਕਾਰ ਨੇ ਇਕ ਵੀ ਕੇਸ ਦਰਜ ਨਹੀਂ ਕੀਤਾ ਅਤੇ ਨਾ ਹੀ ਸਰਕਾਰ ਦਾ ਕੋਈ ਨੁਮਾਇੰਦਾ ਤੇ ਨਾ ਹੀ ਹਲਕਾ ਪਾਇਲ ਦੇ ਵਿਧਾਇਕ ਨੇ ਇਸ ਖਿਲਾਫ ਕੋਈ ਸ਼ਬਦ ਬੋਲਿਆ ਹੈ। ਖਹਿਰਾ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਦੀਆਂ ਅਜਿਹੀਆਂ ਘਟਨਾਵਾਂ ਅਰਵਿੰਦ ਕੇਜਰੀਵਾਲ ਦੇ ਝੂਠੇ ਦਾਅਵਿਆਂ ਨੂੰ ਵੀ ਖਾਰਜ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕ ਕੇ ਸਾਲਾਨਾ 20 ਹਜ਼ਾਰ ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਏਗੀ। ਦੱਸ ਦੇਈਏ ਕਿ ਮਾਈਨਿੰਗ ਦਾ ਮੁੱਦਾ ਹਰ ਸਰਕਾਰ ਵਿਚ ਉੱਠਦਾ ਹੈ ਪਰ ਕਾਰਵਾਈ ਕੋਈ ਨਹੀਂ ਹੁੰਦੀ। ਇਕ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਹੈਲੀਕਾਪਟਰ ਵਿਚੋਂ ਨਜ਼ਾਇਜ ਮਾਈਨਿੰਗ ਦੀਆਂ ਤਸਵੀਰਾਂ ਵਾਇਰਲ ਕੀਤੀਆਂ ਸਨ ਪਰ ਉਸ ਸਮੇਂ ਵੀ ਕੋਈ ਕਾਰਵਾਈ ਨਹੀਂ ਹੋਈ ਸੀ।

 

ਇਹ ਵੀ ਪੜ੍ਹੋ – ਖਨੌਰੀ ਬਾਰਡਰ ਤੇ ਕਿਸਾਨ ਦੀ ਵਿਗੜੀ ਸਿਹਤ