ਬਿਉਰੋ ਰਿਪੋਰਟ – ਫਰੀਦਕੋਟ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ ਵਿੱਤੀ ਘਪਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਚਾਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਵਿਭਾਗ ਨੂੰ ਸ਼ਿਕਾਇਤ ਮਿਲੀ ਸੀ ਕਿ ਇਨ੍ਹਾਂ ਚਾਰ ਅਧਿਕਾਰੀਆਂ ਨੇ ਰੱਖ-ਰਖਾਅ ਲਈ ਅਲਾਟ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਅਤੇ ਜਾਅਲੀ ਬਿੱਲਾਂ ਰਾਹੀਂ ਗੈਰ-ਕਾਨੂੰਨੀ ਭੁਗਤਾਨ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੁਸ਼ਿਆਰਪੁਰ ਦੇ ਨਿਗਰਾਨ ਇੰਜੀਨੀਅਰ ਵੱਲੋਂ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਵੱਡੀ ਕਾਰਵਾਈ ਕਰਦਿਆਂ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਜਸਵਿੰਦਰ ਸਿੰਘ, ਸਬ-ਡਿਵੀਜ਼ਨਲ ਅਫਸਰ (ਐਸਡੀਓ) ਸੰਦੀਪ ਸਿੰਘ, ਜੂਨੀਅਰ ਇੰਜੀਨੀਅਰ (ਜੇਈ) ਪਰਵਿੰਦਰ ਸਿੰਘ ਅਤੇ ਸੀਨੀਅਰ ਸਹਾਇਕ ਤਾਰਾ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ – ਗੈਂਗਸਟਰ ਦਾ ਪੁਲਿਸ ਨਾਲ ਹੋਇਆ ਮੁਕਾਬਲਾ, ASI ਹੋਇਆ ਜ਼ਖ਼ਮੀ